ਕਰਜ਼ੇ ਤੋਂ ਪਰੇਸ਼ਾਨ ਇਕ ਹੋਰ ਕਿਸਾਨ ਵੱਲੋਂ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਸਿਰ ਚੜਿਆ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।

farmer dead

ਬਰੇਟਾ - ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉੱਪਰ ਧਰਨਾ ਦੇ ਰਹੇ ਕਿਸਾਨਾਂ ਨੂੰ 100 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਦੇ ਚਲਦੇ ਹੁਣ  ਤੱਕ 200 ਤੋਂ ਵੀ ਵੱਧ ਕਿਸਾਨ ਭਰਾਵਾਂ ਦੀਆ ਮੌਤਾਂ ਹੋ ਚੁੱਕਿਆ ਹਨ। ਇਸ ਵਿਚਾਲੇ ਅੱਜ ਨੇੜਲੇ ਪਿੰਡ ਕੁਲਰੀਆਂ ਵਿਖੇ ਇੱਕ ਕਿਸਾਨ ਵੱਲੋਂ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕਰਨ ਦੀ ਦੁਖਦ ਖ਼ਬਰ ਸਾਹਮਣੇ ਆਈ ਹੈ। 

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਾਕਾ ਸਿੰਘ 35 ਪੁੱਤਰ ਗੁਰਤੇਜ ਸਿੰਘ ਕੋਲ ਜ਼ਮੀਨ ਥੋੜੀ ਹੋਣ ਕਾਰਨ ਉਹ ਠੇਕੇ ਤੇ ਜ਼ਮੀਨ ਲੈ ਕੇ ਖੇਤੀ ਕਰਦਾ ਸੀ। ਉਸ ਸਿਰ ਤਕਰੀਬਨ 10 ਲੱਖ ਰੁਪਏ ਨਿੱਜੀ ਅਤੇ 1.60 ਲੱਖ ਰੁਪਏ ਦੇ ਕਰੀਬ ਸਰਕਾਰੀ ਕਰਜ਼ਾ ਸੀ। ਇਸ ਕਰਜੇ ਦੀ ਪਰੇਸ਼ਾਨੀ ਦੇ ਚਲਦਿਆਂ ਕਿਸਾਨ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਦੀ ਗੱਲ ਕਰੀਏ ਜੇਕਰ ਉਸਦੇ ਪਰਿਵਾਰ ਵਿਚ 2 ਲੜਕੀਆਂ, ਇੱਕ ਲੜਕਾ 'ਤੇ ਪਤਨੀ ਹੈ। ਕਿਸਾਨ ਆਗੂ ਮਹਿੰਦਰ ਸਿੰਘ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਸਿਰ ਚੜਿਆ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।