ਕੋਰੋਨਾ ਨਾਲ 35 ਮੌਤਾਂ ਹੋਣ ਮਗਰੋਂ ਪੰਜਾਬ ਸਰਕਾਰ ਚੌਕਸ, ਬਦਲਿਆ ਰਾਤ ਦੇ ਕਰਫਿਊ ਦਾ ਸਮਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਵੇਲੇ ਕੁੱਲ 13,320 ਕੋਰੋਨਾ ਮਰੀਜ਼ ਹਸਪਤਾਲਾਂ ’ਚ ਦਾਖ਼ਲ ਹਨ। ਉਨ੍ਹਾਂ ਵਿੱਚੋਂ 283 ਨੂੰ ਆਕਸੀਜਨ ਲੱਗੀ ਹੋਈ ਹੈ ਤੇ 27 ਵੈਂਟੀਲੇਟਰ ’ਤੇ ਹਨ।

corona

ਚੰਡੀਗੜ੍ਹ:  ਦੇਸ਼ ਹੀ ਨਹੀ ਬਲਕਿ ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮਹਾਮਾਰੀ ਕਾਰਣ 35 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ; ਜਦ ਕਿ 2,039 ਨਵੇਂ ਕੇਸ ਸਾਹਮਣੇ ਆਏ ਹਨ। ਬੀਤੇ 24 ਘੰਟਿਆਂ ਦੌਰਾਨ ਸਭ ਤੋਂ ਵੱਧ 277 ਨਵੇਂ ਕੇਸ ਜਲੰਧਰ ਜ਼ਿਲ੍ਹੇ ’ਚ ਦਰਜ ਕੀਤੇ ਗਏ ਹਨ। ਇਸ ਵੇਲੇ ਕੁੱਲ 13,320 ਕੋਰੋਨਾ ਮਰੀਜ਼ ਹਸਪਤਾਲਾਂ ’ਚ ਦਾਖ਼ਲ ਹਨ। ਉਨ੍ਹਾਂ ਵਿੱਚੋਂ 283 ਨੂੰ ਆਕਸੀਜਨ ਲੱਗੀ ਹੋਈ ਹੈ ਤੇ 27 ਵੈਂਟੀਲੇਟਰ ’ਤੇ ਹਨ।

Coronavirus

ਇਸ ਵਿਚਕਾਰ ਅੱਜ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਸਬੰਧੀ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਪ੍ਰੈਸ ਕਾਨਫਰੰਸ 'ਚ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਾਮਲੇ ਵਧਣ ਕਰਕੇ ਵੱਡਾ ਐਲਾਨ ਕੀਤਾ ਹੈ ਕਿ ਪੰਜਾਬ ਦੇ 11 ਜ਼ਿਲ੍ਹਿਆਂ ਚ ਰਾਤ ਦੇ ਕਰਫਿਊ ਦਾ ਸਮਾਂ ਬਦਲਿਆ ਗਿਆ ਹੈ। ਹੁਣ ਰਾਤ ਦਾ ਕਰਫਿਊ 11 ਵਜੇ ਦੀ ਥਾਂ 9 ਵਜੇ ਸ਼ੁਰੂ ਹੋਵੇਗਾ। ਕੋਰੋਨਾ ਦੀ ਰੋਕਥਾਮ ਲਈ ਸਖਤ ਕਦਮ ਚੁੱਕਾਂਗੇ। 

ਗੌਰਤਲਬ ਹੈ ਕਿ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਦੀ ਲਾਗ ਲੱਗਣ ਦੀ ਦਰ ਹੁਣ 6.8 ਫ਼ੀਸਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਕੋਰੋਨਾ ਦੀਆਂ ਹਦਾਇਤਾਂ ਦੀ ਠੀਕ ਤਰੀਕੇ ਪਾਲਣਾ ਨਹੀਂ ਕੀਤੀ ਜਾ ਰਹੀ।