Accident
ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇੜੇ ਅੱਜ ਸਵੇਰੇ ਕਰੀਬ 8:30 ਵਜੇ ਇਕ ਕਾਰ ਦੀ ਦਰਖਤ ਨਾਲ ਭਿਆਨਕ ਟੱਕਰ ਹੋਈ। ਇਸ ਦਰਦਨਾਕ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ।
ਮਿਲੀ ਜਣਕਾਰੀ ਮੁਤਾਬਕ ਇਹ ਹਾਦਸਾ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ ’ਤੇ ਪਿੰਡ ਭਲਾਈਆਣਾ ਵਿਖੇ ਵਾਪਰਿਆ। ਇਸ ਹਾਦਸੇ ਵਿਚ ਕਾਰ ਚਾਲਕ ਦਾ ਬਚਾਅ ਹੋ ਗਿਆ ਜਦਕਿ ਪਤੀ-ਪਤਨੀ, ਭੈਣ-ਭਾਣਜਾ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜ਼ਿਲ੍ਹਾ ਸੰਗਰੂਰ ਦੇ ਭੰਮੀਪੁਰ ਨਾਲ ਸਬੰਧ ਰੱਖਦੇ ਹਨ ਅਤੇ ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਦਵਾਈ ਲੈਣ ਜਾ ਰਹੇ ਸਨ। ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।