ਸੰਗਰੂਰ ਪ੍ਰਸ਼ਾਸਨ ਵਲੋਂ CM ਭਗਵੰਤ ਮਾਨ ਨੂੰ ਦਿਤਾ ਗਿਆ ਗਾਰਡ ਆਫ਼ ਆਨਰ
ਅੱਜ ਰੰਗਾਂ ਅਤੇ ਖੁਸ਼ੀਆਂ ਦੇ ਤਿਉਹਾਰ ਹੋਲੀ ਮੌਕੇ ਸੰਗਰੂਰ ਪਹੁੰਚੇ ਹਨ ਮੁੱਖ ਮੰਤਰੀ ਭਗਵੰਤ ਮਾਨ
ਸੰਗਰੂਰ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਸੰਗਰੂਰ ਵਿਖੇ ਆਪਣੇ ਘਰ ਡਰੀਮਲੈਂਡ ਕਲੋਨੀ ਵਿਖੇ ਪਹੁੰਚੇ।
ਦੱਸਣਯੋਗ ਹੈ ਕਿ ਅੱਜ ਰੰਗਾਂ ਅਤੇ ਖੁਸ਼ੀਆਂ ਦੇ ਤਿਉਹਾਰ ਹੋਲੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਵਿਖੇ ਪਹੁੰਚੇ ਹਨ। ਇੱਥੇ ਆਉਣ 'ਤੇ ਮੁਖ ਮੰਤਰੀ ਮਾਨ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਭਰਵਾਂ ਸੁਆਗਤ ਕੀਤਾ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਸੰਗਰੂਰ ਪਹੁੰਚਣ 'ਤੇ CM ਭਗਵੰਤ ਮਾਨ ਜੀ ਆਇਆਂ ਨੂੰ ਆਖਿਆ।
ਦੱਸ ਦੇਈਏ ਕਿ ਇਥੇ ਪਹੁੰਚ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਗਾਰਡ ਆਫ਼ ਆਨਰ ਦੀ ਸਲਾਮੀ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂ ਵੀ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਨਾਲ ਸਨ। ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਭਗਵੰਤ ਮਾਨ ਦੇ ਘਰ ਡਰੀਮਲੈਂਡ ਕਾਲੋਨੀ ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਮਵੀਰ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਵੱਪਨ ਸ਼ਰਮਾ ਵੀ ਉਚੇਚੇ ਤੌਰ 'ਤੇ ਹਾਜ਼ਰ ਰਹੇ।