ਮੁੱਖ ਮੰਤਰੀ ਭਗਵੰਤ ਮਾਨ ਸਮੇਤ ਇਹਨਾਂ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਰੰਗ-ਉਮੰਗ, ਏਕਤਾ ਅਤੇ ਸਦਭਾਵਨਾ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਸੁਭਾਗ ਲੈ ਕੇ ਆਵੇ'

Bhagwant Mann

 

 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੰਜਾਬ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ  ਖ਼ੁਸ਼ੀ ਅਤੇ ਤਰੱਕੀ ਦੇ ਰੰਗ ਤੁਹਾਡੀ ਸਭ ਦੀ ਜ਼ਿੰਦਗੀ ਵਿੱਚ ਹਮੇਸ਼ਾ ਮੌਜੂਦ ਰਹਿਣ। ਰੰਗ-ਉਮੰਗ, ਏਕਤਾ ਅਤੇ ਸਦਭਾਵਨਾ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਸੁਭਾਗ ਲੈ ਕੇ ਆਵੇ।

 

 

 

ਸੰਗਰੂਰ ਦੀ ਪਹਿਲੀ ਮਹਿਲਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਰਾਜ ਵਾਸੀਆਂ ਨੂੰ ਹੋਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਪੰਜਾਬ ਅਤੇ ਪੰਜਾਬ ਵਾਸੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।
 

 

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਹੋਲੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਹੋਲੀ ਦੇ ਸ਼ੁਭ ਮੌਕੇ 'ਤੇ ਆਪ ਸਭ ਨੂੰ ਤਹਿ ਦਿਲੋਂ ਵਧਾਈ। ਪ੍ਰਮਾਤਮਾ ਤੁਹਾਡੀ ਜ਼ਿੰਦਗੀ ਨੂੰ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਦੇ ਖੂਬਸੂਰਤ ਰੰਗਾਂ ਨਾਲ ਭਰ ਦੇਵੇ।

 

PLC ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਰੰਗਾਂ ਦਾ ਇਹ ਤਿਉਹਾਰ ਤੁਹਾਡੇ ਪਰਿਵਾਰਾਂ ਲਈ ਖੁਸ਼ੀਆਂ ਲੈ ਕੇ ਆਵੇ।