Farmers Protest: ਕਿਸਾਨ ਅੰਦੋਲਨ 2 ਦੌਰਾਨ 2 ਹੋਰ ਕਿਸਾਨਾਂ ਦੀ ਮੌਤ 

ਏਜੰਸੀ

ਖ਼ਬਰਾਂ, ਪੰਜਾਬ

ਮਿਲੀ ਜਾਣਕਾਰੀ ਮੁਤਾਬਕ ਅੱਥਰੂ ਗੈਸ ਦੇ ਧੂੰਏਂ ਕਾਰਨ ਬਿਸ਼ਨ ਸਿੰਘ ਦੀ ਸਿਹਤ ਵਿਗੜ ਗਈ ਸੀ

Farmers

Farmers Protest: ਕਰਨਾਲ - ਹਰਿਆਣਾ ਦੀ ਸਰਹੱਦ ਸ਼ੰਭੂ ਉਤੇ ਪੁਛਲੇ 1 ਮਹੀਨੇ ਤੋਂ ਧਰਨਾ ਚੱਲ ਰਿਹਾ ਹੈ, ਇਸ ਦੌਰਾਨ ਹੁਣ ਤੱਕ 7 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਹੈ। ਅੱਜ ਫਿਰ 2 ਕਿਸਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਕਿਸਾਨੀ ਅੰਦੋਲਨ ਦੌਰਾਨ ਸ਼ੰਭੂ ਬਾਰਡਰ ਉਤੇ ਚੱਲ ਰਹੇ ਸੰਘਰਸ਼ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਜਿਸ ਦੀ ਪਹਿਚਾਣ ਬਿਸ਼ਨ ਸਿੰਘ ਵਾਸੀ ਖੰਡੂਰ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।

ਇਸੇ ਤਰ੍ਹਾਂ ਕਿਸਾਨੀ ਸੰਘਰਸ਼ ਵਿਚ ਸ਼ੰਭੂ ਬਾਰਡਰ ਜਾ ਰਹੇ ਇੱਕ ਹੋਰ ਕਿਸਾਨ ਦੀ ਰਾਜਪੁਰਾ ਰੇਲਵੇ ਸਟੇਸ਼ਨ ਉਤੇ ਮੌਤ ਹੋ ਗਈ, ਜਿਸ ਦੀ ਪਛਾਣ ਬਲਕਾਰ ਸਿੰਘ ਪਿੰਡ ਤੇੜਾ ਖੁਰਦ ਅਜਨਾਲਾ ਵਜੋਂ ਹੋਈ ਹੈ। ਇਨ੍ਹਾਂ ਦੋਨੋਂ ਕਿਸਾਨਾਂ ਦੀਆਂ ਦੇਹਾਂ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।  
ਦੱਸ ਦਈਏ ਕਿ ਮ੍ਰਿਤਕ ਕਿਸਾਨ ਬਿਸ਼ਨ ਸਿੰਘ 1 ਏਕੜ ਜ਼ਮੀਨ ਦਾ ਮਾਲਕ ਸੀ।

ਮਿਲੀ ਜਾਣਕਾਰੀ ਮੁਤਾਬਕ ਅੱਥਰੂ ਗੈਸ ਦੇ ਧੂੰਏਂ ਕਾਰਨ ਬਿਸ਼ਨ ਸਿੰਘ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ। ਕਾਬਿਲਗੌਰ ਹੈ ਕਿ ਬਿਸ਼ਨ ਸਿੰਘ ਪਹਿਲੇ ਦਿਨ ਤੋਂ ਹੀ ਕਿਸਾਨੀ ਮੋਰਚੇ 'ਚ ਡਟੇ ਹੋਏ ਸਨ। ਇਸ ਤੋਂ ਪਹਿਲਾਂ ਕਿਸਾਨ ਟਹਿਲ ਸਿੰਘ ਦੀ ਖਨੌਰੀ ਬਾਰਡਰ ਵਿਖੇ ਮੌਤ ਹੋ ਗਈ ਸੀ। ਟਹਿਲ ਸਿੰਘ 10 ਦਿਨ ਪਹਿਲਾਂ ਹੀ ਖਨੌਰੀ ਬਾਰਡਰ 'ਤੇ ਗਿਆ ਸੀ। 
 

ਮ੍ਰਿਤਕ ਕਿਸਾਨ ਬਿਸ਼ਨ ਸਿੰਘ 1 ਏਕੜ ਜ਼ਮੀਨ ਦਾ ਮਾਲਕ ਸੀ। ਮਿਲੀ ਜਾਣਕਾਰੀ ਮੁਤਾਬਕ ਅੱਥਰੂ ਗੈਸ ਦੇ ਧੂੰਏਂ ਕਾਰਨ ਬਿਸ਼ਨ ਸਿੰਘ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ। ਕਾਬਿਲਗੌਰ ਹੈ ਕਿ ਬਿਸ਼ਨ ਸਿੰਘ ਪਹਿਲੇ ਦਿਨ ਤੋਂ ਹੀ ਕਿਸਾਨੀ ਮੋਰਚੇ 'ਚ ਡਟੇ ਹੋਏ ਸਨ। ਇਸ ਤੋਂ ਪਹਿਲਾਂ ਕਿਸਾਨ ਟਹਿਲ ਸਿੰਘ ਦੀ ਖਨੌਰੀ ਬਾਰਡਰ ਵਿਖੇ ਮੌਤ ਹੋ ਗਈ ਸੀ। ਟਹਿਲ ਸਿੰਘ 10 ਦਿਨ ਪਹਿਲਾਂ ਹੀ ਖਨੌਰੀ ਬਾਰਡਰ 'ਤੇ ਗਿਆ ਸੀ।