Ludhiana Police News: ਲੁਧਿਆਣਾ ਪੁਲਿਸ 4 ਮੋਸਟ ਵਾਂਟੇਡ ਦੀ ਕਰ ਰਹੀ ਭਾਲ, ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ ਇਨਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Ludhiana Police News: ਦਿਨ ਪਹਿਲਾਂ ਆਈ-20 ਕਾਰ ਖੋਹ ਕੇ ਭੱਜੇ ਇਹ ਲੁਟੇਰੇ

Ludhiana Police looking for 4 most wanted News in punjabi

Ludhiana Police looking for 4 most wanted News in punjabi: ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਮੋਸਟ ਵਾਂਟੇਡ ਅਪਰਾਧੀਆਂ ਦੀਆਂ ਤਸਵੀਰਾਂ ਜਾਰੀ ਕਰਕੇ ਲੋਕਾਂ ਨੂੰ ਉਨ੍ਹਾਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ। ਇਨ੍ਹਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਵਾਜਬ ਇਨਾਮ ਦਿੱਤਾ ਜਾਵੇਗਾ। ਇਨ੍ਹਾਂ 4 ਬਦਮਾਸ਼ਾਂ ਦੀਆਂ ਤਸਵੀਰਾਂ ਲੁਧਿਆਣਾ ਪੁਲਿਸ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਗਈਆਂ ਹਨ, ਤਾਂ ਜੋ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਸਕੇ।

ਇਹ ਵੀ ਪੜ੍ਹੋ: Punjab News: 24 ਘੰਟਿਆਂ 'ਚ 19000 ਫਲੈਕਸ ਬੋਰਡ ਹਟਾਏ, ਚੋਣ ਕਮਿਸ਼ਨ ਨੇ ਵਿਕਾਸ ਪ੍ਰਾਜੈਕਟਾਂ 'ਤੇ ਵੀ ਰੱਖੀ ਨਜ਼ਰ 

ਪੁਲਿਸ ਅਨੁਸਾਰ ਤਿੰਨ ਦਿਨ ਪਹਿਲਾਂ ਇਨ੍ਹਾਂ ਚਾਰ ਬਦਮਾਸ਼ਾਂ ਨੇ ਪੁਲਿਸ ਚੌਕੀ ਕੋਚਰ ਮਾਰਕੀਟ ਤੋਂ 50 ਕਦਮਾਂ ਦੀ ਦੂਰੀ ’ਤੇ ਇੱਕ ਆਈ-20 ਕਾਰ ਖੋਹ ਲਈ ਸੀ। ਬਦਮਾਸ਼ਾਂ ਨੇ ਕਾਰ 'ਚ ਬੈਠੀ ਔਰਤ ਨੂੰ ਵੀ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਔਰਤ ਨੂੰ ਉਸ ਦੇ ਪਤੀ ਨੇ ਬਚਾ ਲਿਆ ਜਿਸ ਨੇ ਦਰਵਾਜ਼ਾ ਖੋਲ੍ਹਿਆ ਅਤੇ ਉਸ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਬਚਾਇਆ।

ਇਹ ਵੀ ਪੜ੍ਹੋ: Sanaur Farmer Suicide News: ਕਰਜ਼ੇ ਤੋਂ ਦੁਖੀ ਹੋ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਛੇ ਦਿਨਾਂ ਬਾਅਦ ਭਾਖੜਾ 'ਚੋਂ ਮਿਲੀ ਲਾਸ਼

ਘਟਨਾ ਤੋਂ 3 ਦਿਨਾਂ ਬਾਅਦ ਲੁਧਿਆਣਾ ਪੁਲਿਸ ਨੇ 125 ਤੋਂ ਵੱਧ ਸੀਸੀਟੀਵੀ ਕੈਮਰੇ ਚੈੱਕ ਕੀਤੇ ਹਨ ਪਰ ਪੁਲਿਸ ਦੇ ਹੱਥ ਅਜੇ ਵੀ ਖਾਲੀ ਹਨ। ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਆਮ ਲੋਕਾਂ ਤੋਂ ਮਦਦ ਲੈਣ ਦਾ ਫੈਸਲਾ ਕੀਤਾ ਹੈ। ਮਨੁੱਖੀ ਸੂਝ-ਬੂਝ ਦੀ ਮਦਦ ਨਾਲ ਪੁਲਿਸ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸ਼ਹਿਰ ਵਿਚ ਲੱਗੇ ਸੇਫ਼ ਸਿਟੀ ਕੈਮਰਿਆਂ ਦੀ ਮਦਦ ਨਾਲ ਪੁਲਿਸ ਨੇ ਲੁਟੇਰਿਆਂ ਦੀਆਂ ਕੁਝ ਤਸਵੀਰਾਂ ਹਾਸਲ ਕੀਤੀਆਂ ਹਨ। ਪੁਲਿਸ ਨੇ ਕੁੱਝ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਹੈ ਪਰ ਹੁਣ ਤੱਕ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਹੈ।

(For more news apart from 'Ludhiana Police looking for 4 most wanted News in punjabi' stay tuned to Rozana Spokesman)