Jandiala Guru News : ਦੋ ਅਣਪਛਾਤੇ ਵਿਅਕਤੀਆਂ ਨੇ ‘ਆਪ’ ਵਰਕਰ ਦੇ ਘਰ ਦੇ ਬਾਹਰ ਚਲਾਈਆਂ ਗੋਲ਼ੀਆਂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Jandiala Guru News : ਦੋ ਰਾਊਂਡ ਕੀਤੇ ਫ਼ਾਇਰ, ਪੁਲਿਸ ਖੰਗਾਲ ਰਹੀ ਹੈ ਸੀਸੀਟੀਵੀ 

ਸੀਸੀਟੀਵੀ ਫ਼ੁਟੇਜ਼

Jandiala Guru News in Punjabi : ਜੰਡਿਆਲਾ ਗੁਰੂ ਨੇੜੇ ਪਿੰਡ ਗੁੰਨੋਵਾਲ ਵਿਖੇ ਬੀਤੀ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰ ਦੇ ਘਰ ਬਾਹਰ ਗੇਟ ’ਤੇ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ‘ਆਪ’ ਵਲੰਟੀਅਰ ਹਰਪ੍ਰੀਤ ਸਿੰਘ ਹੈਪੀ ਅਤੇ ਗੁਆਂਢੀ ਬਲਬੀਰ ਸਿੰਘ ਨੇ ਦੱਸਿਆ ਕਿ ਰਾਤ 12 ਵਜੇ ਗੋਲੀ ਚੱਲਣ ਦੀ ਅਵਾਜ਼ ਆਈ ਸੀਸੀਟੀਵੀ ’ਤੇ ਵੇਖਿਆ ਦੋ ਅਣਪਛਾਤੇ ਵਿਅਕਤੀਆਂ ਵਲੋਂ ਘਰ ਦੇ ਬਾਹਰ ਗੇਟ ’ਤੇ 2 ਫ਼ਾਇਰ ਕੀਤੇ ਗਏ, ਜਿਸ ਨਾਲ ਪਰਿਵਾਰ ਵਿਚ ਸਹਿਮ ਦਾ ਮਾਹੌਲ ਹੈ। ਪਰਿਵਾਰ ਨ ਪ੍ਰਸ਼ਾਸਨ ਕੋਲੋ ਮੰਗ ਕੀਤੀ ਦੋਸ਼ੀਆਂ ਨੂੰ ਜਲਦ ਫੜਿਆ ਜਾਵੇ। ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਮੌਕੇ ’ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਤਰਸੇਮ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਹੈਪੀ ਵੱਲੋਂ ਸ਼ਿਕਾਇਤ ਦਿੱਤੀ ਗਈ ਹੈ ਕੀ ਉਨ੍ਹਾਂ ਦੇ ਘਰ ਦੇ ਬਾਹਰ ਗੇਟ ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਫ਼ਾਇਰ ਕੀਤੇ ਗਏ ਹਨ ਸੀਸੀਟੀਵੀ ਕੈਮਰੇ ਖੰਗਾਲ ਰਹੇ ਹਨ ਜਲਦੀ ਹੀ ਦੋਸ਼ੀ ਫੜੇ ਜਾਣਗੇ।

(For more news apart from Two unidentified persons fired shots outside house an AAP worker in Jandiala Guru News in Punjabi, stay tuned to Rozana Spokesman)