Punjab News : ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪ੍ਰਦਰਸ਼ਨ ਲਈ ਥਾਂ ਦੀ ਮੰਗ ਬਾਰੇ ਚਿੱਠੀ ਲਿਖੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਚੰਡੀਗੜ੍ਹ ਦੇ ਸੈਕਟਰ 34 ’ਚ ਇਕ ਦਿਨ ਦੇ ਸ਼ਾਂਤਮਈ ਪ੍ਰਦਰਸ਼ਨ ਅਤੇ ਵਿਧਾਨ ਸਭਾ ਵਲ ਮਾਰਚ ਕਰਨ ਲਈ ਕੀਤੀ ਮੰਗ 

file photo

Punjab News in Punjabi : ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਦੀ ਪ੍ਰਤੀਨਿਧਗੀ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨੇ ਚੰਡੀਗੜ੍ਹ ਦੇ ਸੈਕਟਰ 34 ’ਚ ਇਕ ਦਿਨ ਦੇ ਸ਼ਾਂਤਮਈ ਪ੍ਰਦਰਸ਼ਨ ਅਤੇ ਵਿਧਾਨ ਸਭਾ ਵਲ ਮਾਰਚ ਕਰਨ ਲਈ ਪ੍ਰਸ਼ਾਸਨ ਦੇ ਡਿਪਟੀ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਥਾਂ ਦੀ ਮੰਗ ਕੀਤੀ ਹੈ।

ਮੋਰਚੇ ਨੇ ਲਿਖਿਆ ਹੈ ਕਿ ਇਹ ਪ੍ਰਦਰਸ਼ਨ ਕਣਕ ਅਤੇ ਝੋਨੇ ਤੋਂ ਇਲਾਵਾ ਹੋਰਨਾਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੇਣ, ਕਿਸਾਨਾਂ ਦੇ ਖੇਤੀਬਾੜੀ ਕਰਜ਼ ਮਾਫ਼ ਕਰਨ, ਸੂਬੇ ਦੇ ਹਰ ਖੇਤ ਅਤੇ ਹਰ ਘਰ ਨੂੰ ਨਹਿਰੀ ਪਾਣੀ ਦੇਣ ਅਤੇ ਕਿਸਾਨਾਂ ਵਿਰੁਧ ਦਰਜ ਕੀਤੇ ਝੂਠੇ ਕੇਸ ਵਾਪਸ ਲੈਣ ਆਦਿ ਮੰਗਾਂ ਮਨਵਾਉਣ ਲਈ ਕੀਤਾ ਜਾਵੇਗਾ। ਮੋਰਚੇ ਨੇ ਜਲਦ ਤੋਂ ਜਲਦ ਪ੍ਰਦਰਸ਼ਨ ਲਈ ਥਾਂ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਪ੍ਰਦਰਸ਼ਨ ਦੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਸਕਣ।

(For more news apart from United Kisan Morcha writes a letter to Chandigarh Administration demanding space for protest  News in Punjabi, stay tuned to Rozana Spokesman)