ਲੁਧਿਆਣਾ ਦਾ ਏ.ਸੀ.ਪੀ. ਅਨਿਲ ਕੋਹਲੀ ਪਲਾਜ਼ਮਾ ਥੈਰੇਪੀ ਕਰਵਾਏਗਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ ਵਿਚ ਕੋਵਿਡ-19 ਦੇ ਅਜਿਹੇ ਪਹਿਲੇ ਇਲਾਜ ਲਈ ਪੰਜਾਬ ਸਰਕਾਰ ਐਸ.ਪੀ.ਐਸ. ਹਸਪਤਾਲ ਲੁਧਿਆਣਾ ਦੀ ਮੈਡੀਕਲ ਟੀਮ ਨੂੰ ਸਹਿਯੋਗ ਦੇ ਰਹੀ ਹੈ ਜਿਸ ਨੇ

File Photo

ਚੰਡੀਗੜ੍ਹ, 17 ਅਪ੍ਰੈਲ (ਸ.ਸ.ਸ) : ਸੂਬੇ ਵਿਚ ਕੋਵਿਡ-19 ਦੇ ਅਜਿਹੇ ਪਹਿਲੇ ਇਲਾਜ ਲਈ ਪੰਜਾਬ ਸਰਕਾਰ ਐਸ.ਪੀ.ਐਸ. ਹਸਪਤਾਲ ਲੁਧਿਆਣਾ ਦੀ ਮੈਡੀਕਲ ਟੀਮ ਨੂੰ ਸਹਿਯੋਗ ਦੇ ਰਹੀ ਹੈ ਜਿਸ ਨੇ ਕੁਝ ਦਿਨ ਪਹਿਲਾ ਕੋਰੋਨਾਵਾਇਰਸ ਦੇ ਪਾਜ਼ੇਟਿਵ ਪਾਏ ਗਏ ਲੁਧਿਆਣਾ ਦੇ ਏ.ਸੀ.ਪੀ. ਅਨਿਲ ਕੋਹਲੀ ਦੀ ਪਲਾਜ਼ਮਾ ਥੈਰੇਪੀ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਇਹ ਖੁਲਾਸਾ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਕੋਵਿਡ-19 ਸਥਿਤੀ ਦੀ ਸਮੀਖਿਆ ਕਰਨ ਵਾਸਤੇ ਸੱਦੀ ਵੀਡਿਉ ਕਾਨਫ਼ਰੰਸ ਤੋਂ ਬਾਅਦ ਕੀਤਾ। ਪੰਜਾਬ ਪੁਲਿਸ ਦੇ ਏ.ਸੀ.ਪੀ. ਦਾ ਪਰਵਾਰ ਜੋ ਲੁਧਿਆਣਾ ਦੇ ਅਪੋਲੋ ਹਸਪਤਾਲ ਵਿਚ ਦਾਖ਼ਲ ਹੈ, ਨੇ ਥੈਰੇਪੀ ਲਈ ਇਜ਼ਾਜਤ ਦੇ ਦਿਤੀ ਹੈ ਜਿਸ ਲਈ ਪੰਜਾਬ ਦੀਆਂ ਸਿਹਤ ਸੇਵਾਵਾਂ ਦਾ ਡਾਇਰੈਕਟਰ ਸੰਭਾਵੀ ਪਲਾਜ਼ਮਾ ਦਾਨੀ ਨਾਲ ਤਾਲਮੇਲ ਕਰ ਰਿਹਾ ਹੈ।

ਇਸ ਤੋਂ ਪਹਿਲਾ ਵੀਡਿਉ ਕਾਨਫ਼ਰੰਸਿੰਗ ਵਿਚ ਦਸਿਆ ਗਿਆ ਕਿ ਥੈਰੇਪੀ ਵਿਚ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਸ ਥੈਰੇਪੀ ਦਾ ਪ੍ਰਬੰਧ ਸੂਬਾ ਸਰਕਾਰ ਦੇ ਸਿਹਤ ਸਲਾਹਕਾਰ ਅਤੇ ਪੀ.ਜੀ.ਆਈ. ਦੇ ਸਾਬਕਾ ਡਾਇਰੈਕਟਰ ਡਾ.ਕੇ.ਕੇ.ਤਲਵਾੜ ਵਲੋਂ ਕੀਤਾ ਜਾ ਰਿਹਾ ਹੈ।