ਓ.ਪੀ. ਸੋਨੀ ਵਲੋਂ ਮੈਡੀਕਲ ਕਾਲਜ ਦੀ ਕਾਰਜਪ੍ਰਣਾਲੀ ਦਾ ਮੁਲਾਂਕਣ
ਪੰਜਾਬ ਦੇ ਡਾਕਟਰੀ ਸਿਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ ਸੋਨੀ ਵਲੋਂ ਕੋਵਿਡ-19 ਦੇ ਮਦੇਨਜ਼ਰ ਸੂਬੇ ਦੇ ਲੋਕਾਂ ਨੂੰ ਮੈਡੀਕਲ ਕਾਲਜ ਅਤੇ ਹਸਪਤਾਲਾਂ
ਚੰਡੀਗੜ੍ਹ, 17 ਅਪ੍ਰੈਲ (ਸ.ਸ.ਸ) : ਪੰਜਾਬ ਦੇ ਡਾਕਟਰੀ ਸਿਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ ਸੋਨੀ ਵਲੋਂ ਕੋਵਿਡ-19 ਦੇ ਮਦੇਨਜ਼ਰ ਸੂਬੇ ਦੇ ਲੋਕਾਂ ਨੂੰ ਮੈਡੀਕਲ ਕਾਲਜ ਅਤੇ ਹਸਪਤਾਲਾਂ ਵਲੋਂ ਦਿਤੀਆਂ ਜਾ ਰਹੀਆਂ ਸੇਵਾਵਾਂ ਅਤੇ ਉਨ੍ਹਾਂ ਦੀ ਕਾਰਜਪ੍ਰਣਾਲੀ ਦਾ ਮੁਲਾਂਕਣ ਕੀਤਾ ਗਿਆ। ਵੀਡੀਉ ਕਾਨਫ਼ਰੰਸਿੰਗ ਰਾਹੀਂ ਕੀਤੀ ਗਈ ਇਸ ਮੀਟਿੰਗ ਵਿਚ ਡਾਕਟਰੀ ਸਿਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਡੀ.ਕੇ.ਤਿਵਾੜੀ, ਡਾਇਰੈਕਟਰ ਡਾਕਟਰ ਅਵਨੀਸ਼ ਕੁਮਾਰ, ਸੰਯੁਕਤ ਡਾਇਰੈਕਟਰ ਡਾਕਟਰ ਅਕਾਸ਼ਦੀਪ ਅਗਰਵਾਲ ਅਤੇ ਬਾਬਾ ਫ਼ਰੀਦ ਯੂਨਿਵਰਸੀਟੀ ਦੇ ਕੁਲਪਤੀ ਡਾਕਟਰ ਰਾਜ ਬਹਾਦਰ ਤੋਂ ਇਲਾਵਾ ਪੰਜਾਬ ਰਾਜ ਦੇ ਸਮੂਹ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਹਾਜ਼ਰ ਸਨ।
ਮੀਟਿੰਗ ਦੌਰਾਨ ਸੋਨੀ ਨੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਲੋਂ ਕੋਵਿਡ-19 ਤੋਂ ਪੀੜਤ ਮਰੀਜ਼ਾਂ ਅਤੇ ਸ਼ੱਕੀ ਮਰੀਜ਼ਾਂ ਨੂੰ ਦਿਤੀ ਜਾ ਰਹੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ ਅਤੇ ਇਨ੍ਹਾਂ ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਲੋਂ ਬਹੁਤ ਸ਼ਲਾਘਾਯੋਗ ਕਾਰਜ ਕੀਤਾ ਜਾ ਰਿਹਾ। ਮੀਟਿੰਗ ਦੌਰਾਨ ਸ਼੍ਰੀ ਸੋਨੀ ਨੂੰ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੇ ਕਿਹਾ ਕਿ ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਮੋਜੂਦਾ ਸਮੇਂ ਕੋਵਿਡ ਕੇਸਾਂ ਨਾਲ ਸਬੰਧਿਤ ਸਾਰੇ ਸੰਕਟਕਾਲੀਨ ਕੰਮ ਕਰ ਰਿਹਾ ਹੈ ਅਤੇ ਇਸ ਸਥਿਤੀ ਨੂੰ ਦੇਖਦੇ ਹੋਏ ਭਵਿੱਖ ਵਿੱਚ ਆਉਣ ਵਾਲੀ ਅਜਿਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਵਿਭਾਗ ਨੂੰ ਹੁਣ ਤੋਂ ਹੀ ਤਿਆਰੀਆਂ ਕਰਨ ਦੀ ਦਿਸ਼ਾ ਵਿਚ ਕੰਮ ਕਰਨ ਲਈ ਮੈਡੀਕਲ ਕਾਲਜਾਂ ਨੂੰ ਹੋਰ ਜ਼ਿਆਦਾ ਵਿੱਤੀ ਸੰਸਾਧਨਾਂ ਦੀ ਲੋੜ ਹੈ ਤਾਂ ਜੋ ਵੈਂਟੀਲੇਟਰ ਦੀ ਸਮਰੱਥਾ ਨੂੰ ਮੌਜੂਦਾ ਤੋਂ ਦੁੱਗਣਾ ਕੀਤਾ ਜਾ ਸਕੇ।