Lockdown : ਲੋਕਾਂ ਦੀ ਸੁਵਿਧਾ ਲਈ ਸਰਕਾਰ ਨੇ ਜ਼ਾਰੀ ਕੀਤੀਆਂ ਇਹ 4 ਹੈਲਪਲਾਈਨਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੁਣ ਤੱਕ ਪੰਜਾਬ ਵਿਚ 216 ਲੋਕ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 16 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।

Lockdown

ਚੰਡੀਗੜ੍ਹ : ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਲਈ  ਸੂਬਾ ਸਰਕਾਰ ਦੇ ਵੱਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ ਇਸੇ ਤਰ੍ਹਾਂ ਹੁਣ ਪੰਜਾਬ ਸਰਕਾਰ ਨੇ ਇਸ ਲੌਕਡਾਊਨ ਦੇ ਸਮੇਂ ਵਿਚ  ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਲਈ ਚਾਰ ਹੈਲਪਲਾਈਨ ਨੰਬਰ ਜਾਰੀ ਕੀਤੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ.ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਮੈਡੀਕਲ ਸਬੰਧੀ 104, ਐਮਰਜੈਂਸੀ ਸਮੇਂ ਐਬੂਲੈਂਸ ਲਈ 108,

ਕਾਨੂੰਨ ਤੇ ਵਿਵਸਥਾ, ਕਰਫਿਊ, ਪੁਲਿਸ ਨਾਲ ਸਬੰਧਿਤ ਕਿਸੇ ਵੀ ਮੁੱਦੇ ਬਾਰੇ ਜਾਣਕਾਰੀ ਜਾਂ ਆਪਣੀ ਕਿਸੇ ਹੋਰ ਪ੍ਰੇਸ਼ਾਨੀ ਬਾਰੇ ਦੱਸਣ ਲਈ 112 ਅਤੇ ਜਰੂਰੀ ਵਸਤੂਆਂ ਅਤੇ ਸਪਲਾਈ ਲਈ 1905 ਨੂੰ ਡਾਇਲ ਕਰਕੇ ਆਪਣੀ ਮੁਸ਼ਕਲ ਨੂੰ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਜ਼ਿਲ੍ਹਾਂ ਪ੍ਰਸ਼ਾਸਨ ਲੋਕਾਂ ਦੀ ਭਲਾਈ ਲਈ ਹਰ ਤਰ੍ਹਾਂ ਦੇ ਯੋਗ ਕਦਮ ਚੁੱਕ ਰਹੀ ਹੈ।

ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਸੰਧੂ ਨੇ ਦੱਸਿਆਂ ਕਿ ਇਨ੍ਹਾਂ ਹੈਲਪਲਾਈਨਾਂ ਤੋਂ ਇਲਾਵਾ ਸਰਕਾਰ ਨੇ ਇਕ ਟੋਲਫ੍ਰੀ ਨੰਬਰ 18001804104 ਵੀ ਜ਼ਾਰੀ ਕੀਤਾ ਹੈ।  ਜਿਸ ਵਿਚ ਲੋਕ ਮੈਡੀਕਲ ਸਲਾਹ ਅਤੇ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਤੁਸੀਂ ਜਾਣਕਾਰੀ ਲੈ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜ਼ਾਰੀ ਕੀਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਨੂੰ ਪਾਲਣਾ ਕਰਨੀ  ਚਾਹੀਦਾ ਹੈ

ਅਤੇ ਨਾਲ ਹੀ ਆਪਣੇ ਘਰਾਂ ਵਿਚ ਰਹਿ ਕੇ ਹੀ ਇਸ ਭਿਆਨਕ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ। ਦੱਸ ਦੱਈਏ ਕਿ ਹੁਣ ਤੱਕ ਪੰਜਾਬ ਵਿਚ 216 ਲੋਕ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 16 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 30 ਲੋਕ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਵੀ ਹੋ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।