ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਦੇ ਫੇਸ-1 ਤੇ ਫੇਸ-2 ਵਿੱਚ ਲਾਕਡਾਊਨ ਲਾਗੂ -ਜ਼ਿਲ੍ਹਾ ਮੈਜਿਸਟ੍ਰੇਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਸਨੀਕਾਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

Lockdown

ਲੁਧਿਆਣਾ- ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਦੇ ਚੱਲਦੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ । ਇਨ੍ਹਾਂ ਦੋਵਾਂ ਥਾਵਾਂ ਵਿਚ 100 ਫ਼ੀਸਦੀ ਲਾਕਡਾਊਨ ਰਹੇਗਾ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਹੁਕਮ ਅਨੁਸਾਰ ਇਹ ਦੋਵੇਂ ਇਲਾਕੇ ਸੀਲ ਕੀਤੇ ਜਾਣਗੇ ਅਤੇ ਇਹ ਹੁਕਮ 18-4-2021 ਨੂੰ ਰਾਤ 9 ਵਜੇ ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

ਲੁਧਿਆਣਾ  ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਅਰਬਨ ਅਸਟੇਟ ਦੁੱਗਰੀ ਦੇ ਫੇਸ-1 ਅਤੇ ਫੇਸ-2, ਲੁਧਿਆਣਾ ਵਿੱਚ ਵੱਡੀ ਗਿਣਤੀ ਵਿੱਚ ਕੋਵਿਡ-19 ਪੋਜ਼ਟਿਵ ਮਰੀਜ਼ ਹੋਣ ਕਰਕੇ ਇਸ ਏਰੀਏ ਨੂੰ ਕੰਟੇਨਮੈਂਟ ਜ਼ੋਨ ਵਜੋਂ ਘੋਸ਼ਿਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਦੋਵੇਂ ਖੇਤਰ ਅੱਜ 18 ਅਪ੍ਰੈਲ, 2021(ਐਤਵਾਰ) ਰਾਤ 9 ਵਜੇ ਤੋਂ ਅਗਲੇ ਹੁਕਮਾਂ ਤੱਕ 100 ਫੀਸਦ ਸੀਲ ਕਰ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਜੇਕਰ ਕਿਸੇ ਖੇਤਰ ਵਿੱਚ 15 ਮਰੀਜ਼ ਪੋਜ਼ਟਿਵ ਪਾਏ ਜਾਂਦੇ ਹਨ ਤਾਂ ਉਸ ਇਲਾਕੇ ਨੂੰ ਕੰਟੇਨਮੈਂਟ ਜ਼ੋਨ ਘੋਸ਼ਿਤ ਕਰ ਦਿੱਤਾ ਜਾਂਦਾ ਹੈ, ਪਰ ਅਰਬਨ ਅਸਟੇਟ ਦੁੱਗਰੀ ਦੇ ਫੇਜ਼-1 ਅਤੇ ਫੇਸ-2 ਵਿੱਚ ਹਾਲ ਹੀ ਵਿੱਚ 70 ਤੋਂ ਵੱਧ ਪੋਜ਼ਟਿਵ ਮਾਮਲੇ ਸਾਹਮਣੇ ਆਏ ਹਨ। 

ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਦੋਵਾਂ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਏ ਗਏ ਅਗਲੇ 7 ਘੰਟਿਆਂ ਦੇ ਅੰਤਰਾਲ ਵਿੱਚ ਲੋੜੀਂਦੀ ਤਿਆਰੀ ਮੁਕੰਮਲ ਕਰ ਲਈ ਜਾਵੇ।