ਖਾੜੀ ਦੇਸ਼ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

Death

 

ਗੁਰਦਾਸਪੁਰ - ਕੰਮ ਕਾਰ ਲਈ ਖਾੜੀ ਦੇਸ਼ ਗਏ ਇਕ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਕਾਲਾ ਬਾਲਾ ਵਜੋਂ ਹੋਈ ਹੈ।  ਮ੍ਰਿਤਕ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਪਿੰਡ ਕਾਲਾ ਬਾਲਾ ਦਾ ਰਹਿਣ ਵਾਲਾ ਸੀ।

 

 

ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪਿਛਲੇ ਕਰੀਬ 10 ਸਾਲਾਂ ਤੋਂ ਵੱਖ-ਵੱਖ ਖਾੜੀ ਦੇਸ਼ਾਂ ’ਚ ਰੋਜ਼ਗਾਰ ਲਈ ਟਰੱਕ ਆਪਰੇਟਰ ਦਾ ਕੰਮ ਕਰਦਾ ਸੀ। ਜਦੋਂ ਉਹ ਦੋਹਾ ਕਤਰ ਤੋਂ ਆਪਣਾ ਟਰੱਕ ਲੈ ਕੇ ਜਾ ਰਿਹਾ ਸੀ ਤਾਂ ਹਾਈਵੇ ’ਤੇ ਉਸ ਦੇ ਟਰੱਕ ਦਾ ਅਗਲਾ ਟਾਇਰ ਫਟ ਗਿਆ।

ਇਸ ਕਾਰਨ ਟਰੱਕ ਸੜਕ ’ਚ ਲੱਗੀ ਰੇਲਿੰਗ ਨਾਲ ਟਕਰਾ ਕੇ ਨੁਕਸਾਨਿਆ ਗਿਆ। ਕੁਲਦੀਪ ਸਿੰਘ ਇਸ ਹਾਦਸੇ ਕਾਰਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹੈਲੀਕਾਪਟਰ ਰਾਹੀਂ ਨੇੜਲੇ ਹਸਪਤਾਲ ’ਚ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।  ਕੁਲਦੀਪ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹੈ।