ਪੰਜਾਬ ਸਰਕਾਰ ਵਲੋਂ SSP ਰਾਜਜੀਤ ਸਿੰਘ ਦੀ ਬਰਖ਼ਾਸਤਗੀ ਦਾ ਪੱਤਰ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲਿਖਿਆ: ਕਾਰਵਾਈ ਲਈ ਸਿੱਟ ਦੀਆਂ ਰਿਪੋਰਟਾਂ ਹੀ ਕਾਫੀ

Rajjit Singh

 

ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਕਰਦਿਆਂ ਐਸਐਸਪੀ ਰਾਜਜੀਤ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਹੈ। ਇਸ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਰਾਜਜੀਤ ਸਿੰਘ ਦੀ ਬਰਖ਼ਾਸਤਗੀ ਦਾ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵਿਧਾਇਕ ਅਮਿਤ ਰਤਨ ਅਤੇ ਉਸ ਦੇ ਨਿੱਜੀ ਸਹਾਇਕ ਰਸ਼ਿਮ ਗਰਗ ਵਿਰੁੱਧ ਰਿਸ਼ਵਤ ਕੇਸ ਸਬੰਧੀ ਵਿਜੀਲੈਂਸ ਵੱਲੋਂ ਅਦਾਲਤ ਵਿਚ ਚਲਾਣ ਪੇਸ਼

ਇਸ ਤੋਂ ਪਹਿਲਾਂ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਰਾਜਜੀਤ ਸਿੰਘ ਨੂੰ ਬਰਖ਼ਾਸਤ ਕਰਨ ਦੀ ਜਾਣਕਾਰੀ ਦਿੱਤੀ ਸੀ। ਪੰਜਾਬ ਸਰਕਾਰ ਵਲੋਂ ਜਾਰੀ ਬਰਖ਼ਾਸਤਗੀ ਦੇ ਪੱਤਰ ਵਿਚ ਕਿਹਾ ਗਿਆ ਹੈ ਕਿ ਸਿੱਟ ਵਲੋਂ ਜਾਂਚ ਦੌਰਾਨ ਰਾਜਜੀਤ ਸਿੰਘ ਦੇ ਬਿਆਨ ਵੀ ਦਰਜ ਕੀਤੇ ਸਨ। ਕਾਰਵਾਈ ਲਈ ਸਿੱਟ ਦੀਆਂ ਰਿਪੋਰਟਾਂ ਹੀ ਕਾਫੀ ਹਨ, ਇਸ ਲਈ ਕਿਸੇ ਹੋਰ ਪੁੱਛਗਿੱਛ ਦੀ ਕੋਈ ਗੁੰਜਾਇਸ਼ ਨਹੀਂ।  ਇਸ ਦੇ ਨਾਲ ਹੀ ਸਰਕਾਰ ਨੇ ਐਸਆਈਟੀ ਦੀ ਮਿਆਦ ਵੀ ਖਤਮ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ 30 ਫ਼ੀਸਦੀ ਘਟੇ : ਮੀਤ ਹੇਅਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਰਜ਼ੀ ਕੇਸਾਂ ਵਿਚ ਫਸਾ ਕੇ ਬੇਕਸੂਰਾਂ ਤੋਂ ਪੈਸੇ ਵਸੂਲਣ ਦੇ ਮਾਮਲੇ ਵਿਚ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਸੀ। ਹਾਈਕੋਰਟ ਵਿਚ ਖੁੱਲ੍ਹੀਆਂ ਸੀਲਬੰਦ ਜਾਂਚ ਰਿਪੋਰਟਾਂ ਅਨੁਸਾਰ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੇ ਵੀ ਕਥਿਤ ਤੌਰ 'ਤੇ ਭੋਲੇ ਭਲੇ ਲੋਕਾਂ 'ਤੇ ਨਸ਼ਾ ਤਸਕਰੀ ਦੇ ਕੇਸ ਪਾ ਕੇ ਮੋਤੀ ਰਕਮ ਵਸੂਲਣ ਦੇ ਇਲਜ਼ਾਮ ਲੱਗੇ ਹਨ।