PSEB 10th Result 2024 : ਪੰਜਾਬ ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਇੰਝ ਕਰੋ ਚੈੱਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇੱਥੇ ਚੈੱਕ ਕਰੋ 10ਵੀਂ ਜਮਾਤ ਦਾ ਨਤੀਜਾ

PSEB 10th Result 2024

 PSEB 10th Result 2024 : ਪੰਜਾਬ ਸਕੂਲ ਸਿੱਖਿਆ ਬੋਰਡ ( PSEB) ਵੱਲੋਂ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਇਸ ਵਾਰ ਕੁੱਲ 281098 ਬੱਚਿਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ 'ਚੋਂ 273348 ਬੱਚੇ ਪਾਸ ਹੋਏ ਹਨ। ਇਸ ਵਾਰ ਨਤੀਜਾ 97.24 ਪਾਸ ਫ਼ੀਸਦੀ ਰਿਹਾ ਹੈ। 

10ਵੀਂ ਜਮਾਤ ਦੇ ਨਤੀਜਿਆਂ 'ਚ ਇਸ ਵਾਰ ਲੁਧਿਆਣਾ ਦੀ ਅਦਿੱਤੀ ਨੇ ਟੌਪ ਕੀਤਾ ਹੈ। ਅਦਿੱਤੀ ਨੇ 100 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਦੂਜੇ ਨੰਬਰ 'ਤੇ ਲੁਧਿਆਣਾ ਦੀ ਆਲੀਸਾ ਸ਼ਰਮਾ ਰਹੀ ਹੈ ,ਜਿਸ ਨੇ 99.23 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ ਅਤੇ ਤੀਜੇ ਨੰਬਰ 'ਤੇ ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਰਹੀ ਹੈ , ਜਿਸ ਨੇ 99.23 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ।  

ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਨਤੀਜਾ ਜਾਰੀ ਹੋਣ ਤੋਂ ਬਾਅਦ ਤੁਸੀਂ ਇਹਨਾਂ ਸਟੈਪਾਂ ਦੀ ਪਾਲਣਾ ਕਰਕੇ ਆਪਣਾ ਨਤੀਜਾ ਦੇਖ ਸਕਦੇ ਹੋ।


ਇੱਥੇ ਚੈੱਕ ਕਰੋ 10ਵੀਂ ਜਮਾਤ ਦਾ ਨਤੀਜਾ

 
PSEB 10th Result 2024 ਦੀ ਜਾਂਚ ਕਿਵੇਂ ਕਰੀਏ
PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
ਹੋਮ ਪੇਜ ‘ਤੇ ਉਪਲਬਧ PSEB 10th Result 2024 ਲਿੰਕ ‘ਤੇ ਕਲਿੱਕ ਕਰੋ।
ਇੱਕ ਨਵਾਂ ਪੇਜ ਖੁੱਲ ਜਾਵੇਗਾ।
ਲੋੜੀਂਦੇ ਵੇਰਵੇ ਦਰਜ ਕਰੋ ਅਤੇ ਸਬਮਿਟ ਬਟਨ ‘ਤੇ ਕਲਿੱਕ ਕਰੋ।
ਇਸ ਤੋਂ ਬਾਅਦ ਤੁਹਾਡਾ PSEB 10th Result 2024 ਸਕ੍ਰੀਨ ‘ਤੇ ਦਿਖਾਈ ਦੇਵੇਗਾ।
ਨਤੀਜਾ ਚੈੱਕ ਕਰੋ ਅਤੇ ਪੰਨਾ ਡਾਊਨਲੋਡ ਕਰੋ।
ਭਵਿੱਖ ਦੇ ਸੰਦਰਭ ਲਈ ਇਸਦੀ ਹਾਰਡ ਕਾਪੀ ਆਪਣੇ ਕੋਲ ਰੱਖੋ।