Tarn Taran News: ਵਿਦੇਸ਼ੀ ਗੈਂਗਸਟਰ ਸੱਤਾ ਤੇ ਜੈਸਲ ਦੇ ਗੁਰਗੇ ਪੁਲਿਸ ਮੁਕਾਬਲੇ 'ਚ ਜ਼ਖ਼ਮੀ

ਏਜੰਸੀ

ਖ਼ਬਰਾਂ, ਪੰਜਾਬ

ਲੁੱਟ-ਖੋਹ ਦੀਆ ਵਾਰਦਾਤਾਂ ਨੂੰ ਦਿੰਦੇ ਸੀ ਅੰਜ਼ਾਮ

Tarn Taran Encounter

 

Tarn Taran Encounter: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ਵਿੱਚ ਦੋ ਗੈਂਗਸਟਰ ਜ਼ਖ਼ਮੀ ਹੋ ਗਏ। ਉਨ੍ਹਾਂ ਦੀ ਪਛਾਣ ਮਹਿਕਪ੍ਰੀਤ ਸਿੰਘ ਅਤੇ ਯੁਵਰਾਜ ਸਿੰਘ ਉਰਫ਼ ਯੁਵੀ ਵਜੋਂ ਹੋਈ ਹੈ। ਦੋਵੇਂ ਗੈਂਗਸਟਰ ਵਿਦੇਸ਼ ਵਿੱਚ ਬੈਠੇ ਸਤਨਾਮ ਸੱਤਾ ਅਤੇ ਜੈਸਲ ਲਈ ਕੰਮ ਕਰਦੇ ਸਨ।

ਦਰਅਸਲ ਪੁਲਿਸ ਨੇ ਦੋਵਾਂ ਨੂੰ ਨਾਕੇ ਉੱਤੇ ਰੁਕਣ ਦਾ ਇਸ਼ਾਰਾ ਕੀਤਾ ਸੀ ਇਸੇ ਦੌਰਾਨ ਦੋਵਾਂ ਨੇ ਪੁਲਿਸ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਦੋਵੇਂ ਗੈਂਗਸਟਰ ਲੱਤ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ।

ਪੁਲਿਸ ਨੇ ਮੌਕੇ ਤੋਂ ਪਿਸਤੌਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ, ਇਹ ਅਪਰਾਧੀ ਫ਼ਿਰੌਤੀ ਵਸੂਲਣ ਵਾਲੇ ਗੈਂਗ ਲਈ ਕੰਮ ਕਰਦੇ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇ ਰਹੇ ਸਨ। ਪੁਲਿਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।