Punjab News: MP ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਲਈ ਪੰਜਾਬ ਪੁਲਿਸ ਅਸਮ ਲਈ ਰਵਾਨਾ!
ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲੈ ਕੇ ਆਉਣ ਤੋਂ ਬਾਅਦ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ
Amritpal Singh News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ ਐਨਐਸਏ ਦੀ ਮਿਆਦ ਖ਼ਤਮ ਹੋ ਰਹੀ ਹੈ ਜਿਸ ਕਾਰਨ ਪੰਜਾਬ ਪੁਲਿਸ ਉਸ ਨੂੰ ਪੰਜਾਬ ਲਿਆਉਣ ਲਈ ਅਸਮ ਲਈ ਰਵਾਨਾ ਹੋ ਗਈ ਹੈ। ਜਿਥੇ ਕਿ ਪਿਛਲੇ ਦੋ ਸਾਲਾਂ ਤੋਂ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਦੀ ਜੇਲ ਵਿਚ ਬੰਦ ਹੈ।
ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਮੁਖੀ ਤੇ MP ਅੰਮ੍ਰਿਤਪਾਲ ਸਿੰਘ ’ਤੇ ਲੱਗੇ NSA ਦੀ ਮਿਆਦ ਅਗਲੇ ਹਫ਼ਤੇ 22-23 ਅਪ੍ਰੈਲ ਨੂੰ ਖ਼ਤਮ ਹੋ ਜਾਵੇਗੀ।
ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲੈ ਕੇ ਆਉਣ ਤੋਂ ਬਾਅਦ ਜਲਦੀ ਹੀ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜਿਥੋਂ ਉਸ ਦਾ ਰਿਮਾਂਡ ਲੈ ਕੇ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ।
ਸੂਤਰਾਂ ਮੁਤਾਬਕ ਅੰਮ੍ਰਿਤਪਾਲ 'ਤੇ ਲੱਗੇ ਐੱਨ. ਐੱਸ. ਏ. ਹੁਣ ਨਹੀਂ ਵਧਾਇਆ ਜਾਵੇਗਾ। ਇਸ ਐੱਨ. ਐੱਸ. ਏ. ਦੀ ਮਿਆਦ 22 ਅਪ੍ਰੈਲ ਨੂੰ ਖ਼ਤਮ ਹੋ ਰਹੀ ਹੈ ਅਤੇ ਇਸ ਵਿਚ ਮੁੜ ਵਾਧਾ ਨਹੀਂ ਕੀਤਾ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਮ ਦੀ ਡਿੱਬਰਗੜ੍ਹ ਜੇਲ ਤੋਂ ਪੰਜਾਬ ਲਿਆਂਦਾ ਜਾ ਚੁੱਕਾ ਹੈ।
ਅੰਮ੍ਰਿਤਪਾਲ ਸਿੰਘ ਸਾਥੀ ਪਪਲਪ੍ਰੀਤ ਸਿੰਘ ਨੂੰ ਭਾਰੀ ਸੁਰੱਖਿਆ ਪੁਲਿਸ ਬਲ ਨਾਲ ਵੀਰਵਾਰ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਜਿੱਥੇ ਮਾਣਯੋਗ ਅਦਾਲਤ ਨੇ ਪਪਲਪ੍ਰੀਤ ਸਿੰਘ ਨੂੰ 3 ਦਿਨ ਦੇ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ। ਦੱਸ ਦਈਏ ਕਿ ਥਾਣਾ ਅਜਨਾਲਾ 2023 ਫ਼ਰਵਰੀ ’ਚ ਕੀਤੇ ਗਏ ਹਮਲੇ ਸੰਬੰਧੀ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।