Bathinda News: ਨਸ਼ਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ SHO ਅਤੇ ਸਹਾਇਕ SHO ਕੀਤੇ ਮੁਅੱਤਲ: SSP

ਏਜੰਸੀ

ਖ਼ਬਰਾਂ, ਪੰਜਾਬ

ਇਹ ਜਾਣਕਾਰੀ ਅਮਨੀਤ ਕੌਂਡਲ ਐੱਸ.ਐੱਸ.ਪੀ ਬਠਿੰਡਾ ਨੇ ਸਾਂਝੀ ਕੀਤੀ

Bathinda News

 

Bathinda News: ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਜੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਿਥੇ ਨਸ਼ਿਆਂ ਨੂੰ ਰੋਕਣ ਲਈ ਜੰਗੀ ਪੱਧਰ ਤੇ ਲੜਾਈ ਲੜ ਰਹੀ ਹੈ ਉੱਥੇ ਹੀ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਨਾ ਕਰਨ ਤੇ ਐਸ.ਐਚ.ਓ ਅਤੇ ਸਹਾਇਕ ਐਸ.ਐਚ.ਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਅਮਨੀਤ ਕੌਂਡਲ ਐੱਸ.ਐੱਸ.ਪੀ ਬਠਿੰਡਾ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਜਿਲ੍ਹਾ ਪੁਲਿਸ ਮੁਖੀ ਨੇ ਦਸਿਆ ਕਿ ਬਠਿੰਡਾ ਦੇ ਧੋਬੀਆਣਾ ਬਸਤੀ ਨੂੰ hotspot ਏਰੀਆ ਘੋਸ਼ਿਤ ਕੀਤਾ ਗਿਆ ਹੈ ਆਮ ਲੋਕਾਂ ਵੱਲੋਂ ਇਥੇ ਸ਼ਰੇਆਮ ਨਸ਼ਾ ਵਿਕਣ ਸਬੰਧੀ ਸ਼ਿਕਾਇਤਾ ਕੀਤੀਆਂ ਜਾ ਰਹੀਆਂ ਸਨ, ਜਿਸਦੀ ਮੁੰਕਮਲ ਪੜਤਾਲ ਕਰਨ ਉਪਰੰਤ ਕਾਰਵਾਈ ਕਰਦਿਆਂ ਇੰਸਪੈਕਟਰ ਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਬਠਿੰਡਾ ਅਤੇ ਐੱਸ.ਆਈ ਬੇਅੰਤ ਸਿੰਘ ਸਹਾਇਕ ਮੁੱਖ ਅਫਸਰ ਥਾਣਾ ਸਿਵਲ ਲਾਈਨ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਮੌਕੇ ਐੱਸ.ਐੱਸ.ਪੀ ਬਠਿੰਡਾ ਨੇ ਦਸਿਆ ਕਿ ਜੇਕਰ ਕੋਈ ਵੀ ਪੁਲਿਸ ਅਫ਼ਸਰ  ਭਵਿੱਖ ਵਿੱਚ ਇਸ ਤਰਾਂ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 ਉਹਨਾਂ ਆਮ ਲੋਕਾਂ ਨੂੰ  ਪੁਰਜ਼ੋਰ ਅਪੀਲ ਕਰਦਿਆ ਕਿਹਾ ਕਿ ਤੁਹਾਡੇ ਆਸ ਪਾਸ ਕਿਸੇ ਨਸ਼ਾ ਤਸਕਰ ਵੱਲੋਂ ਨਸ਼ਾ ਦਾ ਕਾਲਾ ਕਾਰੋਬਾਰ ਕੀਤਾ ਜਾਂਦਾ ਹੈ ਤਾਂ 91155-02252 ਤੇ ਆਪਣੀ ਸ਼ਿਕਾਇਤ ਦਰਜ ਕਰ ਸਕਦਾ ਹੈ ਉਸਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।