Garhshankar News: ਗੜ੍ਹਸ਼ੰਕਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪਾੜੇ ਗਏ ਪਾਵਨ ਸਰੂਪ ਦੇ ਅੰਗ
Garhshankar News: ਪੁਲਿਸ ਵਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ
Sri Guru Granth Sahib Ji beadbi Garhshankar News
ਗੜ੍ਹਸ਼ੰਕਰ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿੰਡ ਨੂਰਪੁਰ ਜੱਟਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ।
ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਦੇ ਸਾਹਿਬ ਦੇ ਅੰਗ ਪਾੜੇ ਹੋਏ ਮਿਲੇ। ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਮਾਮਲੇ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਮੌਕੇ ਸੁਰਿੰਦਰ ਸਿੰਘ ਭੁਲੇਵਾਲ ਰਾਠਾ ਸਾਬਕਾ ਵਿਧਾਇਕ ਅਤੇ ਪ੍ਰਬੰਧਕ ਕਮੇਟੀ ਮੌਕੇ 'ਤੇ ਮੌਜੂਦ ਹਨ।