ਖੰਨਾ ‘ਚ ਨਿਹੰਗ ਸਿੰਘ ਦੇ ਕੇਸਾਂ ਦੀ ਹੋਈ ਬੇਅਦਬੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਬੇਅਦਬੀਆਂ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ...

Nihang Singh, Kulwinder Singh

ਖੰਨਾ: ਪੰਜਾਬ ਵਿਚ ਬੇਅਦਬੀਆਂ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਖੰਨਾ ਦੇ ਅਧੀਨ ਪੈਂਦੇ ਪਿੰਡ ਨਿਆ ਗਾਂਓ, ਰਾਮਗੜ੍ਹ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਨਿਹੰਗ ਸਿੰਘ ਦੇ ਕੇਸਾਂ ਅਤੇ ਦਾੜ੍ਹੀ ਦੀ ਬੇਅਦਬੀ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਨਿਆ ਗਾਂਓ, ਰਾਮਗੜ੍ਹ ਦੇ ਨਿਹੰਗ ਕੁਲਵਿੰਦਰ ਸਿੰਘ ਨੇ ਕਾਂਗਰਸੀ ਵਰਕਰਾਂ ਉਤੇ ਦੋਸ਼ ਲਗਾਉਂਦੇ ਕਿਹਾ ਕਿ ਉਕਤ ਵਰਕਰਾਂ ਨੇ ਉਸਦੇ ਸਿਰ ਦੇ ਵਾਲ ਅਤੇ ਦਾੜ੍ਹੀ ਖਿੱਚੀ।

ਇਥੇ ਤੱਕ ਕਿ ਉਸਦੇ ਨਾਲ ਮਾਰਕੁੱਟ ਵੀ ਕੀਤੀ ਗਈ, ਜਿਸ ਤੋਂ ਬਾਅਦ ਉਸਦੇ ਭਰਾ ਨੇ ਉਸਨੂੰ ਹਸਪਤਾਲ ਵਿਚ ਦਾਖਲ ਕਰਵਾਇਆ। ਕੁਲਵਿੰਦਰ ਦਾ ਕਹਿਣਾ ਹੈ ਕਿ ਉਸਨੇ ਪੁਲਿਸ ਨੂੰ ਇਸਦੀ ਸ਼ਿਕਾਇਤ ਕੀਤੀ ਹੈ। ਪਰ ਉਸਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਸਨ ਕਾਂਗਰਸ ਉਤੇ ਦੋਸ਼ ਲਗਾਉਂਦੇ ਹੋ ਕਿਹਾ ਕਿ ਜਦੋਂ ਤੋਂ ਕਾਂਗਰਸ ਸਰਕਾਰ ਆਈ ਹੈ, ਪਿੰਡ ਵਿਚ ਮਾਹੌਲ ਖਰਾਬ ਹੋ ਗਿਆ ਹੈ।

ਕੁਲਵਿੰਦਰ ਸਿੰਘ ਨੇ ਸਰਕਾਰ ਤੋਂ ਬਾਅਦਬੀ ਕਰਨ ਵਾਲੇ ਵਿਅਕਤੀਆਂ ਦੇ ਵਿਰੁੱਧ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕੁਲਵਿੰਦਰ ਨੇ ਕਿਹਾ ਕਿ ਨਸ਼ਿਆਂ ਦੇ ਕਾਰਨ ਅਜਿਹੀਆਂ ਘਟਨਾਵਾਂ ਘਟ ਰਹੀਆਂ ਹਨ। ਕਿਉਂਕਿ ਸਰਕਾਰਾਂ ਨਸ਼ਾ ਖ਼ਤਮ ਕਰਨ ਦਾ ਦਾਅਵਾ ਤਾਂ ਕਰਦੀ ਹੈ ਪਰ ਅੱਜ ਤੱਕ ਨਸ਼ਾ ਬੰਦ ਨਹੀਂ ਕਰਵਾਇਆ ਗਿਆ ਅਤੇ ਇਹ ਹਰੇਕ ਗਲੀ ਮੁਹੱਲੇ ਵਿਚ ਸ਼ਰੇਆਮ ਵਿਕ ਰਿਹਾ ਹੈ।