ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜ਼ਮ ਫਰੰਟ ਦਾ ਐਲਾਨ।

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਾਜ ਸਿੰਘ ਖਹਿਰਾ ਪ੍ਰਧਾਨ ਨਿਯੁਕਤ।

PHOTO

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਜਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂੁਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪਾਰਟੀ ਦੇ ਮੁਲਾਜਮ ਫਰੰਟ ਦਾ ਐਲਾਨ ਕਰ ਦਿੱਤਾ। 

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਪਾਰਟੀ ਨਾਲ ਕੰਮ ਕਰਦੇ ਬਾਜ ਸਿੰਘ ਖਹਿਰਾ ਨੂੰ ਮੁਲਾਜ਼ਮ ਫਰੰਟ ਦਾ ਪ੍ਰਧਾਨ ਬਣਾਇਆ ਗਿਆ ਹੈ।

ਉਹਨਾਂ ਦੱਸਿਆ ਕਿ ਮਨਜੀਤ ਸਿੰਘ ਚਹਿਲ ਪਟਿਆਲਾ ਨੂੰ ਸਕੱਤਰ ਜਨਰਲ ਅਤੇ ਗੁਰਜੀਤ ਸਿੰਘ ਲਾਲਿਆਂਵਾਲੀ ਮਾਨਸਾ ਨੂੰ ਮੁਲਾਜ਼ਮ ਫਰੰਟ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਚੀਮਾ ਨੇ ਦੱਸਿਆ ਕਿ ਮੁਲਾਜਮ ਵਿੰਗ ਅਤੇ ਫਰੰਟ ਦੇ ਬਾਕੀ ਅਹੁਦੇਦਾਰਾਂ ਦਾ ਐਲਾਨ ਛੇਤੀ ਕਰ ਦਿੱਤਾ ਜਾਵੇਗਾ।