ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅਪਣੇ ਬਿਆਨ ਲਈ ਦੇਸ਼ਵਾਸੀਆਂ ਕੋਲੋਂ ਮੁਆਫ਼ੀ ਮੰਗਣ- ਹਰਜੀਤ ਗਰੇਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਕਰਨਾਟਕ ਵਿਚ ਸਕੂਲ ਦੀਆਂ ਕਿਤਾਬਾਂ ’ਚੋਂ ਨਹੀਂ ਹਟਾਇਆ ਗਿਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਸਬੰਧਤ ਪਾਠ

Harjit Grewal

 

ਚੰਡੀਗੜ੍ਹ: ਭਾਜਪਾ ਆਗੂ ਹਰਜੀਤ ਗਰੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰਨਾਟਕਾ ਸਰਕਾਰ ਵੱਲੋਂ 10ਵੀਂ ਦੀ ਕਿਤਾਬ ਵਿਚੋਂ ਭਗਤ ਸਿੰਘ ਦਾ ਅਧਿਆਏ ਹਟਾਏ ਜਾਣ ਸਬੰਧੀ ਦਿੱਤੇ ਬਿਆਨ ਨੂੰ ‘ਝੂਠ’ ਦੱਸਿਆ ਹੈ।

Arvind Kejriwal

ਹਰਜੀਤ ਗਰੇਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਹਾ ਹੈ ਕਿ ਕਰਨਾਟਕਾ ਸਰਕਾਰ ਨੇ ਸਕੂਲ ਦੀਆਂ ਕਿਤਾਬਾਂ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਸਬੰਧਤ ਪਾਠ ਹਟਾ ਕੇ ਆਰਐਸਐਸ ਦੇ ਸੰਸਥਾਪਕ ਹੇਡਗੇਵਾਰ ਦੇ ਭਾਸ਼ਣ ਨੂੰ ਸ਼ਾਮਲ ਕੀਤਾ ਹੈ। ਇਹ ਦੋਵੇਂ ਗੱਲਾਂ ਗਲਤ ਹਨ। ਉਹਨਾਂ ਕਿਹਾ ਕਿ ਕਰਨਾਟਕਾ ਸਰਕਾਰ ਨੇ ਇਸ ਸਬੰਧੀ ਸਪੱਸ਼ਟੀਕਰਨ ਦਿੱਤਾ ਹੈ ਅਤੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।

Harjit Grewal

ਉਹਨਾਂ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਅਪਣੇ ਬਿਆਨ ਲਈ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ ਇਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਪਮਾਨ ਹੈ। ਉਹਨਾਂ ਕਿਹਾ ਕਿ ਦੋਵੇਂ ਆਗੂਆਂ ਨੇ ਭਾਜਪਾ ਦਾ ਵੀ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਹੈ, ਇਸ ਲਈ ਉਹ ਭਾਜਪਾ ਅਤੇ ਸਮੂਹ ਦੇਸ਼ਵਾਸੀਆਂ ਕੋਲੋਂ ਮੁਆਫੀ ਮੰਗਣ।  ਉਹਨਾਂ ਕਿਹਾ ਕਿ ਇਹਨਾਂ ਦੀ ਅਸਲੀਅਤ ਲੋਕਾਂ ਸਾਹਮਣੇ ਆਉਣੀ ਚਾਹੀਦੀ ਹੈ।