ਡਾ. ਵਿਜੈ ਸਿੰਗਲਾ ਵੱਲੋਂ IMA ਦੇ ਵਫ਼ਦ ਨੂੰ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਬਕਾਇਆ ਦੀ ਅਦਾਇਗੀ ਜਲਦ ਕਰਨ ਦਾ ਭਰੋਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਹਤ ਮੰਤਰੀ ਨੇ ਆਈ.ਐਮ.ਏ. ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਵਿੱਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਲੋਕਾਂ ਦਾ ਇਲਾਜ ਕਰਨ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ।

Health Minister assures IMA delegation to expedite arrears payment under Ayushmaan Health Insurance Scheme


ਚੰਡੀਗੜ੍ਹ: ਪੰਜਾਬ ਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪੰਜਾਬ ਚੈਪਟਰ ਦੇ ਵਫ਼ਦ ਨੂੰ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਬਕਾਇਆ ਦੀ ਅਦਾਇਗੀ ਜਲਦ ਕਰਨ ਦਾ ਭਰੋਸਾ ਦਿੱਤਾ ਹੈ। ਮੀਟਿੰਗ ਦੌਰਾਨ ਡਾ. ਸਿੰਗਲਾ ਨੇ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਲੋਕਾਂ ਦਾ ਇਲਾਜ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਜੋ ਉਣਤਾਈਆਂ ਛੱਡੀਆਂ ਗਈਆਂ ਹਨ ਉਹਨਾਂ ਨੂੰ ਜਲਦ ਦੂਰ ਕਰਦੇ ਹੋਏ ਇਸ ਯੋਜਨਾ ਨੂੰ ਹੋਰ ਵਧੀਆ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।

Dr Vijay Singla

ਇਸ ਮੌਕੇ ਸਿਹਤ ਮੰਤਰੀ ਨੇ ਆਈ.ਐਮ.ਏ. ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਵਿੱਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਲੋਕਾਂ ਦਾ ਇਲਾਜ ਕਰਨ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ। ਇਸ ਮੌਕੇ ਬੋਲਦਿਆਂ ਆਈ.ਐਮ.ਏ. ਪੰਜਾਬ ਚੈਪਟਰ ਦੇ ਪ੍ਰਧਾਨ ਡਾ. ਪਰਮਜੀਤ ਮਾਨ ਨੇ ਸਿਹਤ ਮੰਤਰੀ ਨੂੰ ਭਰੋਸਾ ਦਵਾਇਆ ਕਿ ਸੂਬੇ ਵਿੱਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਮਰੀਜਾਂ ਦਾ ਇਲਾਜ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਭਲਕੇ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ।

Dr Vijay Singla

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਐਸ.ਪੀ.ਐਸ. ਸੂਚ, ਡਾ. ਆਰ.ਐਸ. ਬੱਲ, ਡਾ. ਮਨੋਜ ਸੋਬਤੀ, ਡਾ. ਆਰ.ਐਸ. ਪਰਮਾਰ, ਡਾ. ਰਾਕੇਸ਼ ਵਿੱਗ, ਡਾ. ਜਨਕ ਰਾਜ ਸਿੰਗਲਾ, ਡਾ. ਭਗਵੰਤ ਸਿੰਘ, ਡਾ. ਸੁਨੀਲ ਕਤਿਆਲ, ਡਾ. ਸੰਜੀਵ ਮਿੱਤਲ, ਡਾ. ਅਸ਼ੀਸ਼ ਓਹਰੀ, ਡਾ. ਸਰਬਜੀਤ ਸਿੰਘ ਅਤੇ ਡਾ. ਦਿਵਿਆਂਸ਼ ਗੁਪਤਾ ਹਾਜ਼ਰ ਸਨ।