20 ਮਈ ਨੂੰ ਹੋਵੇਗੀ SGPC ਅੰਤਰਿੰਗ ਕਮੇਟੀ ਦੀ ਅਹਿਮ ਮੀਟਿੰਗ! ਜਥੇਦਾਰ ਨੂੰ ਲੈ ਕੇ ਹੋ ਸਕਦਾ ਹੈ ਅਹਿਮ ਫ਼ੈਸਲਾ?  

ਏਜੰਸੀ

ਖ਼ਬਰਾਂ, ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਫ਼ੈਸਲਾ ਲਿਆ ਜਾ ਸਕਦਾ ਹੈ

Giani Harpreet Singh

ਚੰਡੀਗੜ੍ਹ - MP ਰਾਘਵ ਚੱਢਾ ਅਤੇ ਪਰਨੀਤੀ ਚੋਪੜਾ ਦੀ ਕੁੜਮਾਈ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਦੀ ਮੌਜੂਦਗੀ ਨੇ SGPC ਅਤੇ ਅਕਾਲੀ ਦਲ ਦੋਵਾਂ ਨੂੰ ਨਰਾਜ਼ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਰੋਸੋਮੰਦ ਸੂਤਰਾਂ ਤੋਂ ਖ਼ਬਰ ਆ ਰਹੀ ਹੈ ਕਿ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਦਲਿਆ ਜਾ ਸਕਦਾ ਹੈ। 

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਇਸ ਤੋਂ ਬਾਅਦ ਕਾਫ਼ੀ ਸਵਾਲ ਉੱਠ ਰਹੇ ਹਨ। ਇਸੇ ਲਈ ਹੁਣ 20 ਮਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਫ਼ੈਸਲਾ ਲਿਆ ਜਾ ਸਕਦਾ ਹੈ। ਵੈਸੇ ਵੀ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ ਗਿਆ ਸੀ, ਸ੍ਰੀ ਅਕਾਲ ਤਖਤ ਦੇ ਜਥੇਦਾਰ ਦਾ ਅਹੁਦਾ ਉਨ੍ਹਾਂ ਕੋਲ ਕਾਰਜਕਾਰੀ ਸੀ।