ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਦਾ ਲਿਆ ਨੋਟਿਸ
ਕਮਿਸ਼ਨ ਨੇ ਚਾਰ ਹਫ਼ਤਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਦਿਤੇ ਹੁਕਮ
ਬਠਿੰਡਾ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਮਾਮਲੇ ’ਚ ਨੋਟਿਸ ਲਿਆ ਹੈ। ਜੇਲ ਵਿਚ ਬੰਦ ਗੈਂਗਸਟਰਾਂ ਤਿੰਨ ਤੋਂ ਵੱਧ ਫ਼ੋਨ ਨੰਬਰਾਂ ’ਤੇ ਗੱਲ ਕਰਨ, ਸੈੱਲ ਵਿਚ ਐੱਲਈਡੀ ਤੇ ਅਖ਼ਬਾਰ ਪੜ੍ਹਨ ਸਮੇਤ ਜੇਲ ਮੈਨੂਅਲ ਮੁਤਾਬਿਕ ਸਹੂਲਤਾਂ ਦੀ ਮੰਗ ਨੂੰ ਲੈ ਕੇ ਵਿਚ ਭੁੱਖ ਹੜਤਾਲ 'ਤੇ ਬੈਠੇ ਸਨ। ਹਾਲਾਂਕਿ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਭਰੋਸੇ ਬਾਅਦ ਗੈਂਗਸਟਰਾਂ ਨੇ ਮੰਗਲਵਾਰ ਨੂੰ ਭੁੱਖ ਹੜਤਾਲ ਖ਼ਤਮ ਕੀਤੀ।
ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਜੇਲ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿਤੇ। ਕਮਿਸ਼ਨ ਨੇ ਕਿਹਾ ਕਿ ਜੇਲ ਮੈਨੂਅਲ ਅਨੁਸਾਰ ਕੈਦੀਆਂ ਨੂੰ ਸਹੂਲਤਾਂ ਦਿਤੀਆਂ ਜਾਣ।
ਕਮਿਸ਼ਨ ਨੇ ਮਹੇਸ਼ ਸਿੰਗਲਾ ਨੂੰ ਬਠਿੰਡਾ ਜੇਲ ਦਾ ਦੌਰਾ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਕਮਿਸ਼ਨ ਨੇ ਕਿਹਾ ਹੈ ਕਿ ਕਿਸੇ ਨੂੰ ਮਨੁੱਖੀ ਅਧਿਕਾਰਾਂ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ।