Punjab News: ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਕੁੜੀ ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਪੜ੍ਹਾਈ ਤੋਂ ਬਾਅਦ ਉਹ ਦਿੱਲੀ ਵਿੱਚ ਕਰਦੀ ਸੀ ਕੰਮ 

Girl dies after falling from 9th floor of private university in Phagwara

Girl dies after falling from 9th floor of private university in Phagwara

ਫਗਵਾੜਾ ਵਿੱਚ ਇੱਕ ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਇੱਕ ਲੜਕੀ ਦੀ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਛਾਣ ਅਕਾਸ਼ਾ ਪੁੱਤਰੀ ਸੁਰਿੰਦਰ ਸਿੰਧੂ ਦੇਵੀ ਵਾਸੀ ਬਲਿਹਾਰ, ਧਰਮਸਥਲਾ, ਮੰਗਲੁਰੂ ਵਜੋਂ ਹੋਈ ਹੈ। 

ਜਾਣਕਾਰੀ ਅਨੁਸਾਰ, ਅਕਾਸ਼ਾ ਨੇ ਇਸ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਪਿਛਲੇ 6 ਮਹੀਨਿਆਂ ਤੋਂ ਦਿੱਲੀ ਵਿੱਚ ਇੱਕ ਏਅਰੋਸਪੇਸ ਇੰਜੀਨੀਅਰ ਵਜੋਂ ਕੰਮ ਕਰ ਰਹੀ ਸੀ। ਇਸ ਤੋਂ ਬਾਅਦ ਉਸ ਨੂੰ ਜਪਾਨ ਵਿੱਚ ਨੌਕਰੀ ਮਿਲ ਗਈ। ਉੱਥੇ ਜਾਣ ਲਈ ਉਹ ਕੁਝ ਪੜ੍ਹਾਈ ਦੇ ਸਰਟੀਫਿਕੇਟ ਲੈਣ ਲਈ ਯੂਨੀਵਰਸਿਟੀ ਵਾਪਸ ਆਈ ਸੀ। ਪਰ ਉੱਥੋਂ ਪਰਿਵਾਰ ਨੂੰ ਖ਼ਬਰ ਮਿਲੀ ਕਿ ਉਸ ਦੀ ਅਚਾਨਕ ਮੌਤ ਹੋ ਗਈ ਹੈ

ਫਗਵਾੜਾ ਪੁਲਿਸ ਸਟੇਸ਼ਨ ਸਤਰਾਮਪੁਰਾ ਦੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਲੜਕੀ ਦੇ ਡਿੱਗਣ ਦੀ ਸੂਚਨਾ ਮਿਲੀ ਸੀ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਸ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਪਰ ਉੱਥੇ ਪਹੁੰਚਣ ਤੋਂ ਬਾਅਦ ਉਸ ਦੀ ਮੌਤ ਹੋ ਗਈ। 

ਥਾਣਾ ਇੰਚਾਰਜ ਨੇ ਦੱਸਿਆ ਕਿ ਮਾਮਲੇ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੜਕੀ ਦਿੱਲੀ ਵਿੱਚ ਕੰਮ ਕਰਦੀ ਸੀ ਅਤੇ ਉਹ ਇੱਥੇ ਕਿਸੇ ਕੰਮ ਲਈ ਆਈ ਸੀ। ਸ਼ਨੀਵਾਰ ਰਾਤ ਨੂੰ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰ ਦੇ ਆਉਣ 'ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।