Moga News : ਮੋਗਾ 'ਚ ਨਿਹੰਗ ਸਿੰਘਾਂ ਨੇ ਮਚਾਇਆ ਹੰਗਾਮਾ, ਪਿਸਤੌਲ ਨਾਲ ਕਰ ਰਹੇ ਸੀ ਜਬਰੀ ਵਸੂਲੀ
Moga News : ਪੁਲਿਸ ਤੇ ਨਿਹੰਗ ਸਿੰਘਾਂ ਵਿਚਕਾਰ ਹੋਈ ਝੜਪ ਤੋਂ ਬਾਅਦ 3 ਨਿਹੰਗ ਸਿੰਘ ਗ੍ਰਿਫ਼ਤਾਰ
Nihang Singhs riot in Moga, extortion was being done with pistols Latest News in Punjabi ਮੋਗਾ : ਬੀਤੀ ਦਿਨ ਮੋਗਾ ਦੇ ਇਕ ਨਿੱਜੀ ਹੋਟਲ ਵਿਚ ਕੁੱਝ ਨਿਹੰਗ ਸਿੰਘਾਂ ਵਲੋਂ ਭਾਰੀ ਹੰਗਾਮਾ ਕੀਤਾ ਗਿਆ। ਜਾਣਕਾਰੀ ਅਨੁਸਾਰ ਨਿਹੰਗ ਸਿੰਘ ਨਿੱਜੀ ਹੋਟਲ ਦੇ ਮਾਲਕ ਤੋਂ ਫਿਰੌਤੀ ਦੀ ਮੰਗ ਕਰ ਰਹੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ 3 ਨਿਹੰਗ ਸਿੰਘਾਂ ਨੂੰ ਕਾਬੂ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਬੀਤੀ ਸ਼ਾਮ ਮੋਗਾ ਦੇ ਇਕ ਨਿੱਜੀ ਹੋਟਲ ਵਿਚ ਕੁੱਝ ਨਿਹੰਗ ਸਿੰਘਾਂ ਦਾਖ਼ਲ ਹੋਏ। ਜਿਸ ਤੋਂ ਬਾਅਦ ਉਨ੍ਹਾਂ ਹੋਟਲ ਵਿਚ ਹੰਗਾਮਾ ਕੀਤਾ ਤੇ ਫਿਰੌਤੀ ਦੀ ਮੰਗ ਕੀਤੀ। ਨਿਹੰਗ ਸਿੰਘਾਂ ਵਲੋਂ ਕੀਤੀ ਜਾ ਰਹੀ ਜਬਰੀ ਵਸੂਲੀ ਨੂੰ ਲੈ ਕੇ ਨਿਹੰਗ ਸਿੰਘਾਂ ਤੇ ਹੋਟਲ ਮਾਲਕ ਵਿਚਕਾਰ ਝਗੜਾ ਹੋ ਗਿਆ। ਜਿਸ ਤੋਂ ਬਾਅਦ ਹੋਟਲ ਮਾਲਕ ਦੀ ਪਿਸਤੌਲ ਕੱਢ ਕੇ ਡਰਾਉਣਾ ਸ਼ੁਰੂ ਕਰ ਦਿਤਾ ਤੇ ਫਿਰੌਤੀ ਦੀ ਮੰਗ ਕੀਤੀ।
ਹੋਟਲ ਮਾਲਕ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਤੁਰਤ ਕਾਰਵਾਈ ਕਰਦਿਆਂ ਹੋਟਲ ਦੇ ਬਾਹਰ ਛਾਪਾ ਮਾਰਿਆ ਅਤੇ ਉੱਥੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਪੁਲਿਸ ਅਤੇ ਨਿਹੰਗ ਸਿੰਘਾਂ ਵਿਚਕਾਰ ਹੋਈ ਝੜਪ ਦੀ ਵੀਡੀਉ ਸੋਸ਼ਲ ਮੀਡੀਆ ’ਤੇ ਤੁਰਤ ਵਾਇਰਲ ਹੋ ਗਈ।
ਡੀਐਸਪੀ ਸਿਟੀ ਰਵਿੰਦਰ ਸਿੰਘ ਨੇ ਦਸਿਆ ਕਿ ਘਟਨਾ ’ਚ ਸ਼ਾਮਲ ਤਿੰਨ ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।