ਹੁਣ ਬਠਿੰਡਾ ਤੋਂ ਚੰਡੀਗੜ੍ਹ ਲਈ ਚੱਲੇਗੀ ਸਿੱਧੀ ਰੇਲਗੱਡੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰੇਲਵੇ ਮੰਤਰਾਲੇ ਨੇ ਰੇਲ ਪਟੜੀ ਵਿਛਾਉਣ ਲਈ 202.99 ਕਰੋੜ ਦਾ ਬਜਟ ਕੀਤਾ ਜਾਰੀ

Now a direct train will run from Bathinda to Chandigarh.

ਤੁਹਾਨੂੰ ਦਸ ਦਈਏ ਕਿ ਹੁਣ ਪਟਿਆਲਾ, ਨਾਭਾ, ਧੂਰੀ, ਬਰਨਾਲਾ ਤੇ ਬਠਿੰਡਾ ਤੋਂ ਚੰਡੀਗੜ੍ਹ ਪਹੁੰਚਣ ਲਈ ਬੱਸਾਂ ’ਚ ਕਈ ਘੰਟੇ ਸਫ਼ਰ ਕਰਨ ਦੀ ਲੋੜ ਨਹੀਂ ਪਵੇਗੀ। ਜਾਣਕਾਰੀ ਅਨੁਸਾਰ ਰੇਲਵੇ ਮੰਤਰਾਲੇ ਨੇ ਮੋਹਾਲੀ-ਰਾਜਪੁਰਾ ਰੇਲ ਲਿੰਕ ਲਈ 202.99 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਹੈ, ਜਿਸ ਕਰ ਕੇ ਇਹ ਲੰਬੇ ਸਮੇਂ ਤੋਂ ਲਟਕਿਆ ਹੋਇਆ ਪ੍ਰਾਜੈਕਟ ਹੁਣ ਸ਼ੁਰੂ ਕੀਤਾ ਜਾ ਸਕਦਾ ਹੈ। ਇਹ ਰੇਲਵੇ ਲਾਈਨ ਮੋਹਾਲੀ ਤੋਂ ਸ਼ੰਭੂ ਵਾਇਆ ਬਨੂੜ ਤੋਂ ਰਾਜਪੁਰਾ ਨੂੰ ਜੋੜੇਗੀ। ਜਿਸ ਨਾਲ ਇਨ੍ਹਾਂ ਸ਼ਹਿਰਾਂ ਵਿਚ ਸਿੱਧਾ ਰੇਲ ਸੰਪਰਕ ਸੰਭਵ ਹੋ ਜਾਵੇਗਾ।

ਅਜਿਹੀ ਸਥਿਤੀ ਵਿਚ ਪਟਿਆਲਾ, ਬਠਿੰਡਾ ਤੋਂ ਚੰਡੀਗੜ੍ਹ ਪਹੁੰਚਣ ਵਿਚ ਘੱਟ ਸਮਾਂ ਲੱਗੇਗਾ। ਦੱਸਣਯੋਗ ਹੈ ਕਿ ਇਸ ਪ੍ਰਾਜੈਕਟ ਨੂੰ ਸਾਲ 2017 ਵਿਚ ਮਨਜ਼ੂਰੀ ਦਿਤੀ ਗਈ ਸੀ ਅਤੇ ਸਾਲ 2018 ਵਿਚ ਤਤਕਾਲੀ ਕੇਂਦਰ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦਿੰਦੇ ਹੋਏ ਪੰਜਾਬ ਸਰਕਾਰ ਨੂੰ 78 ਕਰੋੜ ਰੁਪਏ ਵਿਚ 42 ਏਕੜ ਜ਼ਮੀਨ ਪ੍ਰਾਪਤ ਕਰਨ ਲਈ ਕਿਹਾ ਸੀ ਪਰ ਜ਼ਮੀਨ ਪ੍ਰਾਪਤ ਨਾ ਹੋਣ ਕਾਰਨ ਇਹ ਪ੍ਰਾਜੈਕਟ ਸ਼ੁਰੂ ਨਹੀਂ ਹੋ ਸਕਿਆ। ਹੁਣ ਇਸ ਦਾ ਕੰਮ ਰੇਲ ਮੰਤਰਾਲੇ ਵਲੋਂ ਬਜਟ ਜਾਰੀ ਹੋਣ ਤੋਂ ਤੁਰਤ ਬਾਅਦ ਸ਼ੁਰੂ ਹੋ ਜਾਵੇਗਾ।