Sri Muktsar Sahib Encounter: ਸ੍ਰੀ ਮੁਕਤਸਰ ਸਾਹਿਬ 'ਚ ਐਨਕਾਊਂਟਰ, ਪੁਲਿਸ ਦੀ ਜਵਾਬੀ ਕਾਰਵਾਈ ਵਿਚ ਬਿਸ਼ਨੋਈ ਗੈਂਗ ਦਾ ਗੁਰਗਾ ਜ਼ਖ਼ਮੀ
Sri Muktsar Sahib Encounter: ਮੁਲਜ਼ਮ ਕੋਲੋਂ 2 ਪਿਸਤੌਲ ਤੇ ਜ਼ਿੰਦਾ ਰੌਂਦ ਬਰਾਮਦ
Sri Muktsar Sahib Encounter News in punjabi : ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵਲੋਂ ਗ਼ੈਰਕਾਨੂੰਨੀ ਹਥਿਆਰਾਂ ਅਤੇ ਗੈਂਗਸਟਰ ਗਤਿਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਕਾਰਵਾਈ ਦੌਰਾਨ ਬੀਤੀ ਰਾਤ ਸੀ.ਆਈ.ਏ. ਮਲੋਟ ਦੀ ਟੀਮ ਅਤੇ ਲਾਰੈਂਸ ਬਿਸ਼ਨੋਈ ਗਿਰੋਹ ਨਾਲ ਜੁੜੇ ਗੁਰਗੇ ਵਿਚਕਾਰ ਗੋਲੀਬਾਰੀ ਹੋਈ। ਮੁਠਭੇੜ ਵਿਚ ਗੁਰਗਾ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਗੰਭੀਰ ਜ਼ਖ਼ਮੀ ਹੋ ਗਿਆ।
ਮਾਮਲੇ ਦੀ ਹੋਰ ਜਾਣਕਾਰੀ ਦਿੰਦਿਆਂ ਡੀ.ਐਸ.ਪੀ (ਡੀ) ਰਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਸੀਆਈਏ ਮਲੋਟ ਪੁਲਿਸ ਵਲੋਂ ਨਿਯਮਤ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਨੌਜਵਾਨ ਨੇ ਪੁਲਿਸ ਨੂੰ ਵੇਖਦਿਆਂ ਹੀ ਮੋਟਰਸਾਈਕਲ ਨੂੰ ਤੇਜ਼ੀ ਨਾਲ ਭਜਾਇਆ। ਜਦ ਪੁਲਿਸ ਨੇ ਪਿੱਛਾ ਕੀਤਾ, ਤਾਂ ਉਸ ਵਲੋਂ ਪੁਲਿਸ 'ਤੇ ਗੋਲੀਆਂ ਚਲਾਈਆਂ ਗਈਆਂ।
ਜਵਾਬੀ ਕਾਰਵਾਈ ਵਿਚ ਪੁਲਿਸ ਨੇ ਵੀ ਫ਼ਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ। ਉਸ ਨੂੰ ਤੁਰੰਤ ਹੀ ਜ਼ਖ਼ਮੀ ਹਾਲਤ ਵਿਚ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮੁਲਜ਼ਮ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ ਜੋ ਕਿ ਲਾਰੈਂਸ ਬਿਸ਼ਨੋਈ ਗਰੋਹ ਨਾਲ ਸੰਬੰਧਿਤ ਪਾਇਆ ਗਿਆ। ਮੁਲਜ਼ਮ ਕੋਲੋਂ 2 ਪਿਸਤੌਲ, 2 ਚੱਲੇ ਹੋਏ ਰੌਂਦ 2 ਜਿੰਦਾ ਰੌਂਦ ਮਿਲੇ ਹਨ।