ਯਾਦਗਾਰੀ ਥਾਵਾਂ ਨੂੰ ਪ੍ਰਾਈਵੇਟ ਹੱਥਾਂ 'ਚ ਦੇਵੇਗੀ ਪੰਜਾਬ ਸਰਕਾਰ, ਜਲਦ ਕੱਢਿਆ ਜਾਵੇਗਾ ਟੈਂਡਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਮੈਮੋਰੀਅਲ, ਚੱਪੜ ਚਿੜੀ ਦੀ ਸੰਭਾਲ ਦਾ ਕੰਮ ਪਬਲਿਕ ਪ੍ਰਾਈਵੇਟ ਪਾਰਟਨਸ਼ਿਪ ਨੂੰ ਦਿੱਤਾ ਜਾਵੇਗਾ।

Chief Minister

ਚੰਡੀਗੜ੍ਹ - ਕੋਰੋਨਾ ਵਾਇਰਸ ਦੇ ਚਲਦੇ ਪੰਜਾਬ ਸਰਕਾਰ ਨੇ ਵਿਰਾਸਤੀ ਯਾਦਗਾਰਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ ਦਰਅਸਲ ਪੰਜਾਬ ਸਰਕਾਰ ਨੇ ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਦੇ ਸੰਭਾਲ ਨੂੰ ਪ੍ਰਾਈਵੇਟ ਹੱਥਾਂ ਵਿਚ ਸੌਂਪਣ ਦਾ ਫੈਸਲਾ ਕੀਤਾ ਹੈ। ਬਾਬਾ ਬੰਦਾ ਸਿੰਘ ਬਹਾਦਰ ਮੈਮੋਰੀਅਲ, ਚੱਪੜ ਚਿੜੀ ਦੀ ਸੰਭਾਲ ਦਾ ਕੰਮ ਪਬਲਿਕ ਪ੍ਰਾਈਵੇਟ ਪਾਰਟਨਸ਼ਿਪ ਨੂੰ ਦਿੱਤਾ ਜਾਵੇਗਾ।

ਇਹ ਫੈਸਲਾ ਵਿਕਾਸ ਬੋਰਡ ਦੀ ਬੈਠਕ ਵਿਚ ਲਿਆ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ, ਜਲੰਧਰ,  ਗੁਰਦਾਸਪੁਰ ਦੇ ਸਰਕਟ ਹਾਉਸ ਦੀ ਸੰਭਾਲ ਦੇਖ ਰੇਖ ਪਬਲਿਕ ਪ੍ਰਾਈਵੇਟ ਪਾਰਟਨਸ਼ਿਪ ਨੂੰ ਦਿੱਤੀ ਜਾਵੇਗੀ। ਜਿਸ ਦਾ ਟੈਂਡਰ ਜਲਦ ਹੀ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਗਲਵਾਨ ਵਾਦੀ ਵਿਚ ਹੋਏ ਟਕਰਾਅ 'ਚ ਸ਼ਹੀਦ ਹੋਏ ਚਾਰ ਪੰਜਾਬੀ ਸੈਨਿਕਾਂ ਦੇ ਪਰਿਵਾਰਾਂ ਨਾਲ ਦਿਲੀ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦਾਂ ਦੇ ਅਗਲੇ ਵਾਰਸ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਲੱਦਾਖ ਦੀ ਗਲਵਾਨ ਵਾਦੀ ਵਿਚ ਵਾਪਰੇ ਹਿੰਸਕ ਟਕਰਾਅ 'ਤੇ ਦੁੱਖ ਜ਼ਾਹਰ ਕੀਤਾ ਜਿਸ ਵਿਚ ਇਨ੍ਹਾਂ ਚਾਰ ਬਹਾਦਰ ਸੈਨਿਕਾਂ ਦੀ ਜਾਨ ਚਲੀ ਗਈ। ਉਨ੍ਹਾਂ ਕਿਹਾ ਕਿ ਮੁਲਕ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।ਚੀਨ ਨਾਲ ਅਸਲ ਕੰਟਰੋਲ ਰੇਖਾ ਨੇੜੇ ਵਾਪਰੀਆਂ ਹਿੰਸਕ ਝੜਪਾਂ ਵਿੱਚ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੇ ਪਰਿਵਾਰਾਂ ਨੂੰ ਹੋਏ ਨੁਕਸਾਨ ਦੀ ਥਾਹ ਨਹੀਂ ਪਾਈ ਜਾ ਸਕਦੀ ਅਤੇ ਨਾ ਹੀ ਭੌਤਿਕ ਚੀਜ਼ਾਂ ਨਾਲ ਇਸ ਦੀ ਭਰਪਾਈ ਕੀਤੀ ਜਾ ਸਕਦੀ ਪਰ ਮੁਆਵਜ਼ਾ ਅਤੇ ਨੌਕਰੀਆਂ ਉਨ੍ਹਾਂ ਦੀਆਂ ਕੁਝ ਦੁੱਖ ਤਕਲੀਫਾਂ ਘਟਾਉਣ ਵਿੱਚ ਸਹਾਈ ਹੋਣਗੀਆਂ।