ਅਕਾਲੀ ਭਾਜਪਾ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲੀ ਭਾਜਪਾ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ

1

ਫਿਰੋਜ਼ਪੁਰ 18 ਜੂਨ (ਸੁਭਾਸ਼ ਕੱਕੜ) : ਪੰਜਾਬ ਕਾਂਗਰਸ ਸਰਕਾਰ ਦੇ ਰਾਜ ਵਿਚ ਘੋਟਾਲੇ ਹੋਣ ਅਤੇ ਕੋਰੋਨਾ ਮਹਾਂਮਾਰੀ ਫੈਲਣ ਸਮੇਂ ਅਕਾਲੀ ਭਾਜਪਾ ਦੀ ਭਾਈਵਾਲੀ ਵਾਲੀ ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਜਾਰੀ ਰਾਹਤ ਫ਼ੰਡ ਤੇ ਰਾਸ਼ਨ ਆਦਿ ਸੁਵਿਧਾਵਾਂ ਵੰਡਣ ਸਮੇਂ ਲਾਭਪਾਤਰੀਆਂ ਨਾਲ ਪੱਖਪਾਤ ਹੋਣ ਅਤੇ ਗ਼ਰੀਬਾਂ ਦੇ ਨੀਲੇ ਕਾਰਡ ਰੱਦ ਕੀਤੇ ਜਾਣ ਦੇ ਦੋਸ਼ ਲਗਾਉਂਦੇ ਹੋਏ ਅਕਾਲੀ ਭਾਜਪਾ ਆਗੂਆਂ ਨੇ ਕਾਂਗਰਸ ਸਰਕਾਰ ਖ਼ਿਲਾਫ਼ ਭਾਰੀ ਰੋਸ ਪ੍ਰਦਰਸ਼ਨ ਕੀਤਾ।

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਦੇਣ ਸਮੇਂ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਵਤਾਰ ਸਿੰਘ ਜੀਰਾ, ਵਰਦੇਵ ਸਿੰਘ ਨੋਨੀ ਮਾਨ, ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ, ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਪ੍ਰਧਾਨ ਜ਼ਿਲ੍ਹਾ ਭਾਜਪਾ, ਮਾਟੂ ਵੋਹਰਾ ਪ੍ਰਧਾਨ ਜ਼ਿਲ੍ਹਾ ਸ਼ਹਿਰੀ ਅਕਾਲੀ ਦਲ, ਡੀਪੀ ਚੰਦਨ ਸਾਬਕਾ ਚੇਅਰਮੈਨ ਆਦਿ ਆਗੂਆਂ ਨੇ ਆਪੋ-ਆਪਣੇ ਸੰਬੋਧਨ ਵਿਚ ਪੰਜਾਬ ਕਾਂਗਰਸ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਦੱਸ ਫੈਲੇ ਮਾਫ਼ੀਆ, ਹੁੰਦੀ ਗੁੰਡਾਗਰਦੀ ਨੂੰ ਠੱਲ੍ਹ ਪਾ ਕੇ ਸ਼ਰਾਬ, ਰੇਤਾ, ਝੋਨੇ ਦੇ ਬੀਜ ਸਕੈਂਡਲ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣ ਦੀ ਮੰਗ ਕੀਤੀ।