ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ 'ਤੇ ਬੀਬੀ ਬਾਦਲ ਨੇ ਕੈਪਟਨ 'ਤੇ ਵਿੰਨ੍ਹਿਆ ਨਿਸ਼ਾਨਾ
ਪੰਜਾਬ ਸਰਕਾਰ ਵੱਲੋਂ 'ਘਰ ਘਰ ਰੁਜ਼ਗਾਰ' ਤਹਿਤ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਫੈਸਲਾ ਲਿਆ ਗਿਆ ਹੈ
ਚੰਡੀਗੜ੍ਹ-ਪੰਜਾਬ ਸਰਕਾਰ ਨੇ ਕਰੋੜਪਤੀ ਕਾਂਗਰਸੀ ਵਿਧਾਇਕਾਂ ਦੇ ਦੋ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਰਾਹ ਸਾਫ ਕਰ ਦਿੱਤਾ ਹੈ। ਇਸ ਵੇਲੇ ਜਦੋਂ ਪੰਜਾਬ ਦੇ ਪੜ੍ਹੇ ਲਿਖੇ ਨੌਜਵਾਨ ਰੁਜ਼ਗਾਰ ਲਈ ਸੜਕਾਂ 'ਤੇ ਕੂਕ ਰਹੇ ਹਨ ਤਾਂ ਠੀਕ ਉਸ ਵੇਲੇ ਪੰਜਾਬ ਸਰਕਾਰ ਵੱਲੋਂ 'ਘਰ ਘਰ ਰੁਜ਼ਗਾਰ' ਤਹਿਤ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ-ਕੋਰੋਨਾ: ਸਰਕਾਰ ਨੇ ਸੇਵਾ ਮੁਕਤ ਹੋ ਰਹੇ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ 'ਚ 2022 ਤੱਕ ਕੀਤਾ ਵਾਧਾ
ਇਸ ਫੈਸਲੇ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਿਦੇ ਹੋਏ ਇਕ ਟਵੀਟ ਕੀਤਾ ਜਿਸ 'ਚ ਉਨ੍ਹਾਂ ਨੇ ਕਿਹਾ ਕਿ ਬਹੁਤ ਵਧੀਆ ਕੈਪਟਨ ਅਮਰਿੰਦਰ ਸਿੰਘ! ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਲਈ ‘ਘਰ ਘਰ ਨੌਕਰੀ’ ਦੀ ਤੁਹਾਡੀ 'ਮਹਾਨ' ਯੋਜਨਾ, ਵਿਅਕਤੀ ਤੌਰ 'ਤੇ ਸ਼ਾਇਦ ਤੁਹਾਡੀ ਡਗਮਗਾਉਂਦੀ ਕੁਰਸੀ ਨੂੰ ਜ਼ਰੂਰ ਬਚਾ ਲਵੇ। ਪਰ ਇਸ ਗੱਲ ਦਾ ਭਰੋਸਾ ਰੱਖਿਓ, ਕਿ 2022 'ਚ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਤੁਰੰਤ ਬਰਖ਼ਾਸਤ ਕਰਕੇ, ਇਹ ਅਹੁਦੇ ਕਾਬਲ ਨੌਜਵਾਨਾਂ ਨੂੰ ਸੌਂਪੇ ਜਾਣਗੇ।
ਇਹ ਵੀ ਪੜ੍ਹੋ-WHO ਦਾ ਦਾਅਵਾ : ਕੋਰੋਨਾ ਦੇ ਇਕ ਹੋਰ ਰੂਪ ਨੇ 29 ਦੇਸ਼ਾਂ 'ਚ ਦਿੱਤੀ ਦਸਤਕ