ਪੰਜਾਬ ਕੈਬਿਨਟ ਦੀ ਮੀਟਿੰਗ ਅੱਜ, ਲਏ ਜਾ ਸਕਦੇ ਨੇ ਵੱਡੇ ਫੈਸਲੇ
ਪੰਜਾਬ ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਨੂੰ ਲੈ ਕੇ ਬਣਾਈ ਗਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵੀਰਵਾਰ ਨੂੰ ਹੋਈ
ਚੰਡੀਗੜ੍ਹ - ਅੱਜ ਯਾਨੀ ਸ਼ੁੱਕਰਵਾਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਲਗਭਗ 38 ਹਜ਼ਾਰ ਜਵਾਨ ਨਿਯਮਤ ਕੀਤੇ ਸਨ। ਉਸ ਸਮੇਂ ਦੀ ਸਰਕਾਰ ਨੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਕੁਝ ਮਹੀਨੇ ਪਹਿਲਾਂ ਹੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਸੀ।
ਇਹ ਵੀ ਪੜ੍ਹੋ: ਪੰਜਾਬੀਆਂ ਦਾ ਵਧਿਆ ਮਾਣ, ਪੰਜਾਬ ਦੀ ਧੀ ਸਬਰੀਨਾ ਦੀ ਅਮਰੀਕੀ ਫ਼ੌਜ 'ਚ ਬਤੌਰ ਕੈਮੀਕਲ ਅਫਸਰ ਨਿਯੁਕਤੀ
ਪੰਜਾਬ ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਨੂੰ ਲੈ ਕੇ ਬਣਾਈ ਗਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵੀਰਵਾਰ ਨੂੰ ਹੋਈ। ਮੀਟਿੰਗ ਵਿਚ ਅਸਥਾਈ ਅਧਾਰ ’ਤੇ ਕੰਮ ਕਰ ਰਹੇ ਲਗਭਗ ਚਾਰ ਹਜ਼ਾਰ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ। ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਸਬ-ਕਮੇਟੀ ਦੀ ਬੈਠਕ ਵਿਚ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮਨਜ਼ੂਰੀ ਦਿੱਤੀ ਗਈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਇਸ ਮੀਟਿੰਗ ਵਿੱਚ ਮੌਜੂਦ ਸਨ।