ਟਿਕਰੀ ਬਾਰਡਰ ਨੇੜੇ ਵਿਅਕਤੀ ਨੂੰ ਜ਼ਿੰਦਾ ਸਾੜਿਆ, ਪ੍ਰਵਾਰ ਨੇ ਦੋਸ਼ੀਆਂ ਨੂੰ ਕਿਸਾਨ ਅੰਦੋਲਨ ਦਾ ਹਿੱਸਾ

ਏਜੰਸੀ

ਖ਼ਬਰਾਂ, ਪੰਜਾਬ

ਟਿਕਰੀ ਬਾਰਡਰ ਨੇੜੇ ਵਿਅਕਤੀ ਨੂੰ ਜ਼ਿੰਦਾ ਸਾੜਿਆ, ਪ੍ਰਵਾਰ ਨੇ ਦੋਸ਼ੀਆਂ ਨੂੰ ਕਿਸਾਨ ਅੰਦੋਲਨ ਦਾ ਹਿੱਸਾ ਦਸਿਆ

image

ਬਹਾਦਰਗੜ੍ਹ (ਹਰਿਆਣਾ), 17 ਜੂਨ : ਸੂਬੇ ਵਿਚ ਚਾਰ ਲੋਕਾਂ ਨੇ 42 ਸਾਲ ਦੇ ਵਿਅਕਤੀ ਨੂੰ ਕਥਿਤ ਰੂਪ ਨਾਲ ਜਲਣਸ਼ੀਲ ਪਦਾਰਥ ਛਿੜਕ ਕੇ ਅੱਗ ਲਗਾ ਦਿਤੀ ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਨੇ ਵੀਰਵਾਰ ਨੂੰ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮ੍ਰਿਤਕ ਦੇ ਪ੍ਰਵਾਰ ਦਾ ਦੋਸ਼ ਹੈ ਕਿ ਘਟਨਾ ਦੇ ਚਾਰ ਦੋਸ਼ੀ ਰਾਸ਼ਟਰੀ ਰਾਜਧਾਨੀ ਦਿੱਲੀ ਕੋਲ ਟਿਕਰੀ ਬਾਰਡਰ ’ਤੇ ਚਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਹਨ। ਪੁਲਿਸ ਨੇ ਦਸਿਆ ਕਿ ਮ੍ਰਿਤਕ ਦੀ ਪਛਾਣ ਝੱਜਰ ਜ਼ਿਲ੍ਹੇ ਵਿਚ ਬਹਾਦਰਗੜ੍ਹ ਦੇ ਕਸਰਾ ਪਿੰਡ ਨਿਵਾਸੀ ਮੁਕੇਸ਼ ਦੇ ਰੂਪ ਵਿਚ ਹੋਈ ਹੈ। ਮੁਕੇਸ਼ ਨੂੰ ਬੁਰੀ ਤਰ੍ਹਾਂ ਜ਼ਖਮੀ ਹਾਲਤ ਵਿਚ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਲਿਜਾਂਦਾ ਗਿਆ ਪਰ ਉਹ 90 ਫ਼ੀਸਦ ਝੁਲਸ ਚੁਕਾ ਸੀ, ਇਸੇ ਲਈ ਉਸ ਨੂੰ ਪੀਜੀਆਈ ਰੋਹਤਕ ਰੈਫ਼ਰ ਕਰ ਦਿਤਾ ਗਿਆ, ਜਿਥੇ ਉਸ ਨੇ ਦਮ ਤੋੜ ਦਿਤਾ।
  ਪੁਲਿਸ ਨੇ ਦਸਿਆ ਕਿ ਮੁਕੇਸ਼ ਦੇ ਭਰਾ ਵਲੋਂ ਕੀਤੀ ਗਈ ਸ਼ਿਕਾਇਤ ਅਨੁਸਾਰ ਟਿਕਰੀ ਬਾਰਡਰ ’ਤੇ ਚਲ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਲ ਚਾਰ ਲੋਕਾਂ ਨੇ ਬੁਧਵਾਰ ਦੀ ਸ਼ਾਮ ਮੁਕੇਸ਼ ਨੂੰ ਕਥਿਤ ਤੌਰ ’ਤੇ ਜ਼ਿੰਦਾ ਸਾੜ ਦਿਤਾ। ਉਨ੍ਹਾਂ ਦਸਿਆ ਕਿ ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਘਟਨਾ ਸਮੇਂ ਚਾਰੋ ਦੋਸ਼ੀ ਨਸ਼ੇ ਦੀ ਹਾਲਤ ਵਿਚ ਸਨ। ਪੁਲਿਸ ਨੇ ਦਸਿਆ ਕਿ ਮੁਕੇਸ਼ ਦੀ ਵੀਰਵਾਰ ਤੜਕੇ ਮੌਤ ਹੋ ਗਈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਹਾਲੇ ਤਕ ਇਹ ਸਪੱਸ਼ਟ ਨਹੀਂ ਹੈ ਕਿ ਚਾਰੇ ਦੋਸ਼ੀਆਂ ਨੇ ਮੁਕੇਸ਼ ’ਤੇ ਕੋਈ ਜਲਣਸ਼ੀਲ ਪਦਾਰਥ ਸੁਟਿਆ ਸੀ ਅਤੇ ਉਸ ਨੂੰ ਅੱਗ ਲਗਾ ਦਿਤੀ ਸੀ। ਪੁਲਿਸ ਨੇ ਚਾਰਾਂ ਵਿਰੁਧ ਹਤਿਆ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਫ਼ਿਲਹਾਲ ਉਨ੍ਹਾਂ ਦੀ ਜਾਂਚ ਚਲ ਰਹੀ ਹੈ। ਪੁਲਿਸ ਨੇ ਦਸਿਆ ਕਿ ਦੋਸ਼ੀਆਂ ਵਿਚੋਂ ਇਕ ਦੀ ਪਛਾਣ ਜੀਂਦ ਜ਼ਿਲ੍ਹੇ ਦੇ ਨਿਵਾਸੀ ਦੇ ਰੂਪ ਵਿਚ ਹੋਈ ਹੈ। ਵੀਰਵਾਰ ਨੂੰ ਮੁਕੇਸ਼ ਦੇ ਪ੍ਰਵਾਰਕ ਮੈਂਬਰਾਂ ਅਤੇ ਪਿੰਡ ਦੇ ਕੁੱਝ ਲੋਕਾਂ ਨੇ ਮੁਆਵਜ਼ੇ ਦੀ ਮੰਗ ਕਰਦਿਆਂ ਪ੍ਰਦਰਸ਼ਨ ਕੀਤਾ। (ਪੀਅੀਆਈ)