ਸ਼ਾਪਿੰਗ ਕਰਨ ਲਈ ਸ਼ਹਿਰ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਗਈ ਜਾਨ, ਕੁਝ ਦਿਨਾਂ ਬਾਅਦ ਜਾਣਾ ਸੀ ਕੈਨੇਡਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਪਿਆਂ ਦਾ ਸੀ ਇਕਲੌਤਾ ਪੁੱਤਰ

photo

 

 

 

 ਜ਼ੀਰਾ: ਜ਼ੀਰਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ 22 ਸਾਲਾਂ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਦਿਲਪ੍ਰੀਤ ਵਾਸੀ ਮਨਸੂਰਵਾਲ ਕਲਾਂ ਵਜੋਂ ਹੋਈ ਹੈ।  

ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਨੇ ਚਾਰ ਦਿਨ ਬਾਅਦ ਕੈਨੇਡਾ ਜਾਣਾ ਸੀ ਅਤੇ ਉਹ ਆਪਣਾ ਜ਼ਰੂਰੀ ਸਾਮਾਨ ਲੈਣ ਲਈ ਸ਼ਹਿਰ ਗਿਆ ਸੀ ਤੇ  ਸਾਮਾਨ ਲੈਣ ਤੋਂ ਬਾਅਦ ਵਾਪਸ ਆਪਣੇ ਪਿੰਡ ਮਨਸੂਰਵਾਲ ਕਲਾਂ ਮੁੜਦੇ ਸਮੇਂ ਮ੍ਰਿਤਕ ਨੌਜਵਾਨ ਦੀ ਕਾਰ ਦੀ ਸਾਹਮਣੇ ਤੋਂ ਆ ਰਹੀ ਪੀ. ਆਰ. ਟੀ. ਸੀ. ਦੀ ਬੱਸ ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ।  

ਟੱਕਰ ਇੰਨੀ ਭਿਆਨਕ ਸੀ ਕਿ ਦਿਲਪ੍ਰੀਤ ਦੀ ਮੌਕੇ ’ਤੇ ਮੌਤ ਹੋ ਗਈ। ਉਸ ਦੇ ਮਾਮੇ ਨੇ ਦੱਸਿਆ ਕਿ ਦਿਲਪ੍ਰੀਤ ਆਪਣੀ ਮਾਂ-ਪਿਓ ਦਾ ਇਕਲੌਤਾ ਪੁੱਤ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਸ ਦੇ ਪਿਤਾ ਦੀ ਵੀ ਮੌਤ ਹੋ ਗਈ ਸੀ।