ਨਾਜਾਇਜ਼ ਮਾਈਨਿੰਗ ਮਾਮਲਾ: ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਅਦਾਲਤ ਨੇ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭੋਆ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਹਲਕਾ ਵਿਧਾਨ ਸਭਾ ਤੋਂ ਜਿੱਤੀਆਂ ਸਨ

photo

 

 ਮੁਹਾਲੀ : ਬੀਤੇ ਕੱਲ੍ਹ ਨਾਜ਼ਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ ਨੂੰ ਅੱਜ ਪਠਾਨਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਧਾਇਕ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

 ਦੱਸ ਦੇਈਏ ਕਿ ਉਨ੍ਹਾਂ ਨੇ ਭੋਆ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਹਲਕਾ ਵਿਧਾਨ ਸਭਾ ਤੋਂ ਜਿੱਤੀਆਂ ਸਨ ਅਤੇ 2022 ਵਿੱਚ ਹਾਰ ਗਏ ਸਨ। ਪਠਾਨਕੋਟ ਦੇ ਇਸ ਇਲਾਕੇ ਵਿੱਚ ਵੱਡੇ ਪੱਧਰ ’ਤੇ ਮਾਈਨਿੰਗ ਹੁੰਦੀ ਹੈ। ਜੋਗਿੰਦਰਪਾਲ ਇੱਕ ਜਨਤਕ ਪ੍ਰੋਗਰਾਮ ਵਿੱਚ ਸਵਾਲ ਪੁੱਛਣ 'ਤੇ ਇੱਕ ਨੌਜਵਾਨ ਨੂੰ ਥੱਪੜ ਮਾਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੁਰਖੀਆਂ ਵਿੱਚ ਸੀ। ਉਹ ਪ੍ਰਤਾਪ ਬਾਜਵਾ ਦੇ ਕਰੀਬੀ ਹਨ।