ਕਾਬੁਲ ਵਿਖੇ ਗੁਰੂਘਰ 'ਤੇ ਹੋਇਆ ਹਮਲਾ ਬਹੁਤ ਦੁਖਦਾਈ - MP ਰਾਘਵ ਚੱਢਾ
ਭਾਰਤ ਸਰਕਾਰ ਨੂੰ ਸਥਾਨਕ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।
MP Raghav Chadda
ਚੰਡੀਗੜ੍ਹ : ਕਾਬੁਲ ਸਥਿਤ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ ਵਿਖੇ ਅੱਜ ਤੜਕੇ ਹੋਏ ਹਮਲੇ 'ਤੇ ਵੱਖ-ਵੱਖ ਆਗੂਆਂ ਵਲੋਂ ਪ੍ਰਤੀਕਿਰਿਆ ਦਿਤੀਆਂ ਜਾ ਰਹੀਆਂ ਹਨ ਅਤੇ ਇਸ ਹਮਲੇ ਦੀ ਨਿਖੇਧੀ ਕੀਤੀ ਜਾ ਰਹੀ ਹੈ
ਇਸ ਬਾਰੇ MP ਰਾਘਵ ਚੱਢਾ ਨੇ ਟਵੀਟ ਕਰਦਿਆਂ ਇਸ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਕਿਹਾ, ''ਕਰਤੇ ਪ੍ਰਵਾਨ ਗੁਰਦੁਆਰਾ ਸਹਿਬ 'ਤੇ ਹਮਲੇ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਤਾਲਿਬਾਨ ਦੇ ਸੱਤਾ ਸੰਭਾਲਣ ਤੋਂ ਬਾਅਦ ਸਿੱਖ ਭਾਈਚਾਰਾ ਅਜਿਹੇ ਘਾਤਕ ਹਮਲਿਆਂ ਦਾ ਸ਼ਿਕਾਰ ਹੋ ਰਿਹਾ ਹੈ। ਭਾਰਤ ਸਰਕਾਰ ਨੂੰ ਸਥਾਨਕ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।''