ਹਰਿਆਣਾ, ਪੰਜਾਬ 'ਚ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ, ਤਾਪਮਾਨ 'ਚ ਗਿਰਾਵਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਾਪਮਾਨ 'ਚ ਗਿਰਾਵਟ ਕਾਰਨ ਉੱਤਰੀ-ਪੱਛਮੀ ਖੇਤਰ 'ਚ ਪਿਛਲੇ ਕੁਝ ਹਫ਼ਤਿਆਂ ਤੋਂ ਲਗਾਤਾਰ ਪੈ ਰਹੀ ਕਹਿਰ ਦੀ ਗਰਮੀ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।

Rains in Haryana, Punjab relieve heat, drop in temperature

 

ਚੰਡੀਗੜ੍ਹ - ਹਰਿਆਣਾ ਅਤੇ ਪੰਜਾਬ ਵਿਚ ਇੱਕ ਦਿਨ ਪਹਿਲਾਂ ਹੋਈ ਬਾਰਿਸ਼ ਤੋਂ ਬਾਅਦ ਸ਼ਨੀਵਾਰ ਨੂੰ ਕਈ ਥਾਵਾਂ ਉੱਤੇ ਵੱਧ ਤੋਂ ਵੱਧ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਤਾਪਮਾਨ 'ਚ ਗਿਰਾਵਟ ਕਾਰਨ ਉੱਤਰੀ-ਪੱਛਮੀ ਖੇਤਰ 'ਚ ਪਿਛਲੇ ਕੁਝ ਹਫ਼ਤਿਆਂ ਤੋਂ ਲਗਾਤਾਰ ਪੈ ਰਹੀ ਕਹਿਰ ਦੀ ਗਰਮੀ ਤੋਂ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।

ਮੌਸਮ ਵਿਭਾਗ ਮੁਤਾਬਕ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ ਸ਼ੁੱਕਰਵਾਰ ਨੂੰ 37.2 ਡਿਗਰੀ ਸੈਲਸੀਅਸ ਤੋਂ ਘੱਟ ਕੇ ਸ਼ਨੀਵਾਰ ਨੂੰ 31.6 ਡਿਗਰੀ ਸੈਲਸੀਅਸ 'ਤੇ ਆ ਗਿਆ। ਵੀਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਿਭਾਗ ਨੇ ਕਿਹਾ ਕਿ ਸ਼ੁੱਕਰਵਾਰ ਦੀ ਬਾਰਿਸ਼ ਤੋਂ ਬਾਅਦ ਜ਼ਿਆਦਾਤਰ ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਕਾਫੀ ਹੇਠਾਂ ਆ ਗਿਆ।

ਹਰਿਆਣਾ ਦੇ ਅੰਬਾਲਾ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਕਰਨਾਲ ਵਿਚ 30.3 ਡਿਗਰੀ ਸੈਲਸੀਅਸ, ਕੁਰੂਕਸ਼ੇਤਰ ਵਿਚ 29.7 ਡਿਗਰੀ ਸੈਲਸੀਅਸ, ਹਿਸਾਰ ਵਿਚ 35 ਡਿਗਰੀ ਸੈਲਸੀਅਸ ਅਤੇ ਰੋਹਤਕ ਵਿੱਚ 36.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਪੰਜਾਬ ਦੇ ਜਲੰਧਰ ਵਿਚ ਵੱਧ ਤੋਂ ਵੱਧ ਤਾਪਮਾਨ 27.4 ਡਿਗਰੀ ਸੈਲਸੀਅਸ, ਪਟਿਆਲਾ ਵਿਚ 28.2 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ ਅਤੇ ਲੁਧਿਆਣਾ ਵਿਚ 28.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ ਵਿਚ ਵੀ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।