ਫਾਜ਼ਿਲਕਾ 'ਚ 2 ਲੜਕੀਆਂ ਨਾਲ ਸਮੂਹਿਕ ਬਲਾਤਕਾਰ: ਢਾਬੇ ਤੋਂ ਅਗਵਾ ਕਰ ਕੇ ਲੈ ਗਏ 10-12 ਲੜਕੇ

ਏਜੰਸੀ

ਖ਼ਬਰਾਂ, ਪੰਜਾਬ

ਮਾਮਲੇ ਦੀ ਜਾਂਚ ਥਾਣਾ ਸਦਰ ਵਲੋਂ ਕੀਤੀ ਜਾ ਰਹੀ ਹੈ

photo

 

ਫਾਜ਼ਿਲਕਾ : ਪੰਜਾਬ ਦੇ ਫਾਜ਼ਿਲਕਾ 'ਚ ਦੋ ਲੜਕੀਆਂ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਢਾਬੇ 'ਤੇ ਖਾਣਾ ਖਾਂਦੇ ਸਮੇਂ 10-12 ਮੁੰਡੇ ਕੁੜੀਆਂ ਨੂੰ ਬਾਈਕ 'ਤੇ ਬਿਠਾ ਕੇ ਲੈ ਗਏ। ਜਿਸ ਤੋਂ ਬਾਅਦ ਉਨ੍ਹਾਂ ਨੇ ਗੈਂਗਰੇਪ ਦੀ ਵਾਰਦਾਤ ਨੂੰ ਅੰਜਾਮ ਦਿਤਾ। ਇਕ ਨੌਜਵਾਨ ਔਰਤ ਨੇ ਦਸਿਆ ਕਿ ਅਗਵਾ ਦੌਰਾਨ ਕਿਸੇ ਨੇ ਉਸ ਨੂੰ ਦੇਖਿਆ, ਜਿਸ ਨੇ ਪੁਲਿਸ ਨੂੰ ਸੂਚਨਾ ਦਿਤੀ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਉਸ ਨੂੰ ਦੋਸ਼ੀ ਤੋਂ ਬਚਾ ਕੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ।

ਲੜਕੀਆਂ ਦਾ ਕਹਿਣਾ ਹੈ ਕਿ ਉਹ ਜਲਾਲਾਬਾਦ ਦੀ ਰਹਿਣ ਵਾਲੀ ਹੈ ਅਤੇ ਫਾਜ਼ਿਲਕਾ 'ਚ ਆਪਣੀ ਤਾਈ ਨੂੰ ਮਿਲਣ ਲਈ ਇੱਥੇ ਪਹੁੰਚੀ ਸੀ। ਜਿਸ ਤੋਂ ਬਾਅਦ ਉਸ ਨੂੰ ਭੁੱਖ ਲੱਗੀ ਅਤੇ ਫਿਰੋਜ਼ਪੁਰ ਰੋਡ 'ਤੇ ਇਕ ਢਾਬੇ 'ਤੇ ਖਾਣਾ ਖਾਣ ਚਲੀ ਗਈ। ਉੱਥੇ ਮੌਜੂਦ 10-12 ਲੜਕਿਆਂ ਨੇ ਉਸ ਨਾਲ ਕੁੱਟਮਾਰ ਕੀਤੀ। ਉਨ੍ਹਾਂ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਲੈ ਗਏ।

ਉਨ੍ਹਾਂ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਇਕ ਲੜਕੀ ਨੇ ਦਸਿਆ ਕਿ ਕਿਸੇ ਨੇ ਉਸ ਨੂੰ ਚੁੱਕਦੇ ਹੋਏ ਦੇਖਿਆ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਦਿਤੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਉਸ ਨੂੰ ਉਕਤ ਵਿਅਕਤੀਆਂ ਤੋਂ ਬਚਾ ਕੇ ਫਾਜ਼ਿਲਕਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ। ਜਦੋਂਕਿ ਦੂਜੀ ਲੜਕੀ ਅਗਲੇ ਦਿਨ ਸਵੇਰੇ ਸਿਵਲ ਹਸਪਤਾਲ ਪਹੁੰਚ ਗਈ।

ਦੂਜੀ ਲੜਕੀ ਨੇ ਦਸਿਆ ਕਿ ਦੋਸ਼ੀ ਨੌਜਵਾਨ ਉਸ ਨੂੰ ਪਾਣੀ ਦੀ ਟੈਂਕੀ 'ਤੇ ਲੈ ਗਏ, ਜਿੱਥੇ ਉਨ੍ਹਾਂ ਨੇ ਰਾਤ ਭਰ ਉਸ ਨਾਲ ਬਲਾਤਕਾਰ ਕੀਤਾ। ਸਵੇਰੇ ਉਨ੍ਹਾਂ ਨੇ ਉਸ ਨੂੰ ਪਾਣੀ ਦੀ ਟੈਂਕੀ ਵਿਚ ਸੁੱਟਣ ਦੀ ਕੋਸ਼ਿਸ਼ ਕੀਤੀ ਪਰ ਉਹ ਉੱਥੋਂ ਬਚ ਕੇ ਭੱਜ ਨਿਕਲੀ। ਇਸ ਸਬੰਧੀ ਜਦੋਂ ਥਾਣਾ ਸਿਟੀ ਦੇ ਐਸਐਚਓ ਚੰਦਰਸ਼ੇਖਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਫਿਰੋਜ਼ਪੁਰ ਰੋਡ 'ਤੇ ਇਕ ਢਾਬੇ ਦਾ ਨਾਂ ਲਿਆ ਜਾ ਰਿਹਾ ਹੈ। ਇਹ ਢਾਬਾ ਸਦਰ ਥਾਣਾ ਖੇਤਰ ਵਿਚ ਪੈਂਦਾ ਹੈ। ਹੁਣ ਇਸ ਮਾਮਲੇ ਦੀ ਜਾਂਚ ਥਾਣਾ ਸਦਰ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।