Jalandhar News: ਔਰਤ ਦੀ ਕੁੱਟਮਾਰ ਮਾਮਲੇ ֹ’ਤੇ ਪੰਜਾਬ ਰਾਜ ਮਹਿਲਾ ਕਮਿਸ਼ਨਰ ਰਾਜ ਲਾਲੀ ਗਿੱਲ ਨੇ ਲਿਆ ਸੋ-ਮੋਟੋ ਨੋਟਿਸ

ਏਜੰਸੀ

ਖ਼ਬਰਾਂ, ਪੰਜਾਬ

19 ਜੂਨ ਤਕ ਕਮਿਸ਼ਨ ਨੂੰ ਭੇਜੀ ਜਾਵੇ ਮਾਮਲੇ ਦੀ ਜਾਂਚ ਸਬੰਧੀ ਰਿਪੋਰਟ

Punjab State Women Commissioner Raj Lali Gill takes so-moto notice on woman assault case

Punjab State Women Commissioner Raj Lali Gill takes so-moto notice on woman assault case: ਪੰਜਾਬ ਰਾਜ ਮਹਿਲਾ ਕਮਿਸ਼ਨ "ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001" ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ਤੇ ਸੋ-ਮੋਟੋ ਨੋਟਿਸ ਲੈ ਸਕਦਾ ਹੈ। ਕਮਿਸ਼ਨ ਵੱਲੋਂ ਅਜਿਹੇ ਮਾਮਲਿਆਂ ਨੂੰ ਬੜੀ ਹੀ ਗੰਭੀਰਤਾਂ ਨਾਲ ਵਿਚਾਰਿਆ ਜਾਂਦਾ ਹੈ ਅਤੇ ਕਮਿਸ਼ਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਪੰਜਾਬ ਵਿੱਚ ਔਰਤਾਂ ਦੇ ਅਧਿਕਾਰ, ਮਾਣ ਅਤੇ ਰੁਤਬੇ ਦੀ ਸੁਰੱਖਿਆ ਹੋਵੇ।

ਵਿਸ਼ਾ ਅੰਕਿਤ ਮਾਮਲੇ ਸਬੰਧੀ ਸੋਸ਼ਲ ਮੀਡੀਆ ਰਾਹੀਂ ਵੀਡੀਓ ਪ੍ਰਾਪਤ ਹੋਈ ਹੈ, ਜਿਸ ਵਿੱਚ ਇੱਕ ਆਦਮੀ ਵੱਲੋਂ ਇੱਕ ਔਰਤ ਦੀ ਕੁੱਟਮਾਰ ਕੀਤੀ ਜਾ ਰਹੀ ਹੈ, ਜੋ ਕਿ ਇਹ ਆਦਮੀ ਜਲੰਧਰ ਜਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਰਾਏਪੁਰ ਗੁਜਰਾਂ ਦਾ ਗੁਰਜੀਤ ਸਿੰਘ ਪੁੱਤਰ ਹੰਸਾ ਸਿੰਘ ਦੱਸਿਆ ਗਿਆ ਹੈ।

ਇਸ ਸਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ "ਔਰਤਾਂ ਲਈ ਪੰਜਾਬ ਰਾਜ ਕਮਿਸ਼ਨ ਐਕਟ, 2001" ਤਹਿਤ ਸੋ-ਮੋਟੋ ਲੈਂਦਿਆਂ ਹੋਇਆਂ ਮਾਨਯੋਗ ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਜੀ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਇਸ ਕੇਸ ਤੇ ਤੁਰੰਤ ਕਿਸੇ ਸੀਨੀਅਰ ਅਧਿਕਾਰੀ ਤੋਂ ਕਾਨੂੰਨ ਅਨੁਸਾਰ ਪੜਤਾਲ/ਕਾਰਵਾਈ ਕਰਵਾਈ ਜਾਵੇ ਅਤੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਮਿਤੀ 19.06.2025 ਤੱਕ ਕਮਿਸ਼ਨ ਦੀ ਉਕਤ ਦਰਸਾਈ ਈਮੇਲ ਰਾਹੀਂ ਭੇਜਣੀ ਯਕੀਨੀ ਬਣਾਈ ਜਾਵੇ ਤਾਂ ਜੋ ਉਸ ਅਨੁਸਾਰ ਇਸ ਕੇਸ ਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ ਜੀ।