Punjab Weather Update: ਪੰਜਾਬ ਵਿੱਚ ਅੱਜ ਫਿਰ ਪਵੇਗਾ ਮੀਂਹ, ਕਈ ਇਲਾਕਿਆਂ ਵਿਚ ਸਵੇਰ ਤੋਂ ਛਾਈ ਬੱਦਲਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Weather Update: ਤਾਪਮਾਨ 3.9 ਡਿਗਰੀ ਤੱਕ ਡਿੱਗਿਆ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

Punjab Weather Update News in punjabi

Punjab Weather Update News in punjabi: ਪੰਜਾਬ ਵਿਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਪਿਛਲੇ ਦੋ ਦਿਨਾਂ ਵਿੱਚ ਬਣੇ ਹਾਲਾਤ ਕਾਰਨ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ ਔਸਤਨ 3.9 ਡਿਗਰੀ ਸੈਲਸੀਅਸ ਘਟਿਆ, ਜੋ ਕਿ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਹੈ।

ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਫ਼ਰੀਦਕੋਟ ਵਿੱਚ 34.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਦਰਜ ਕੀਤੀ ਗਈ। ਲੁਧਿਆਣਾ ਵਿੱਚ 4.4 ਮਿਲੀਮੀਟਰ, ਪਟਿਆਲਾ ਵਿੱਚ 3.0 ਮਿਲੀਮੀਟਰ, ਮੋਹਾਲੀ ਵਿੱਚ 0.5 ਮਿਲੀਮੀਟਰ ਬਾਰਿਸ਼ ਹੋਈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅਸਮਾਨ ਵਿਚ ਬੱਦਲਵਾਈ ਰਹੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 17 ਤੋਂ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ), ਗਰਜ ਅਤੇ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 'ਯੈਲੋ ਅਲਰਟ' ਜਾਰੀ ਕੀਤਾ ਹੈ। ਅਗਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ 3-4 ਡਿਗਰੀ ਵਧਣ ਦੀ ਸੰਭਾਵਨਾ ਹੈ, ਪਰ ਉਸ ਤੋਂ ਬਾਅਦ ਇਹ ਫਿਰ 2-3 ਡਿਗਰੀ ਤੱਕ ਡਿੱਗ ਸਕਦਾ ਹੈ।
 

(For more news apart from 'Punjab Weather Update News in punjabi', stay tuned to Rozana Spokesman)