ਬਠਿੰਡਾ : ਨਸ਼ੇ ਦਾ ਜਲਦੀ ਕਰਾਂਗੇ ਖ਼ਾਤਮਾ: ਐੱਸ.ਐੱਸ.ਪੀ. ਨਾਨਕ ਸਿੰਘ
ਪੰਜਾਬ `ਚ ਦਿਨ ਬ ਦਿਨ ਵਧ ਰਹੇ ਨਸ਼ੇ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਕਈ ਉਪਰਾਲੇ ਸ਼ੁਰੂ ਕਰ ਦਿਤੇ ਹਨ।
ਪੰਜਾਬ `ਚ ਦਿਨ ਬ ਦਿਨ ਵਧ ਰਹੇ ਨਸ਼ੇ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਕਈ ਉਪਰਾਲੇ ਸ਼ੁਰੂ ਕਰ ਦਿਤੇ ਹਨ। ਸੂਬੇ `ਚ ਨਸਿਆ ਦੇ ਕਾਰਨ ਪ੍ਰਤੀਦਿਨ ਹੋ ਰਹੀਆਂ ਮੌਤਾਂ ਨੂੰ ਮੱਦੇਨਜ਼ਰ ਰੱਖਦਿਆਂ ਸੂਬੇ ਦੀਆਂ ਸਰਕਾਰਾਂ ਨੇ ਕੁਝ ਵਿਸ਼ੇਸ ਕਦਮ ਚੁੱਕੇ ਹਨ। ਤੁਹਾਨੂੰ ਦਸ ਦੇਈਏ ਕੇ ਇਸ ਉਪਰਾਲੇ `ਚ ਪਿੰਡਾਂ ਦੀਆਂ ਪੰਚਾਇਤਾਂ ਅਤੇ ਕੁਝ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਸੂਬੇ ਦੀਆਂ ਸਰਕਾਰਾਂ ਦਾ ਸਾਥ ਦਾ ਦੇ ਰਹੇ ਹਨ।
ਇਸ ਮੌਕੇ ਬਠਿੰਡੇ `ਚ ਪੰਜਾਬ ਪੁਲਿਸ ਦੇ ਅਧਿਕਾਰੀ ਜ਼ਿਲੇ ਦਾ ਬਤੌਰ ਐੱਸ.ਐੱਸ.ਪੀ. ਚਾਰਜ ਸੰਭਾਲਣ ਤੋਂ ਬਾਅਦ ਡਾ.ਨਾਨਕ ਸਿੰਘ ਆਈ.ਪੀ. ਐਸ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ ਇਕ ਹਫਤਾ ਦਿੱਤਾ ਜਾਵੇ, ਉਹ ਸੁਧਾਰ ਲਿਆਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਉਹਨਾਂ ਨੇ ਕਿਹਾ ਕੇ ਜਿਲ੍ਹੇ `ਚ ਨਸ਼ਾ ਤਸਕਰੀ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਨੇ ਕਿਹਾ ਕੇ ਕਿਸੇ ਵੀ ਗੈਂਗਸਟਰ ਕਿਸਮ ਦੇ ਮੁਲਜ਼ਮ ਨੂੰ ਬਠਿੰਡਾ ਦੇ ਆਸ-ਪਾਸ ਫਟਕਣ ਨਹੀਂ ਦਿੱਤਾ ਜਾਵੇਗਾ।
ਮੁਲਜ਼ਮ ਗਤੀਵਿਧੀਆਂ ਦੇ ਚਲਦੇ ਸ਼ਹਿਰ ਦੇ ਵਿਗੜੇ ਮਾਹੌਲ ਨੂੰ ਸੁਧਾਰਨ ਲਈ ਉਹ ਆਪਣੇ ਸਾਰੇ ਪੁਲਸ ਅਫਸਰਾਂ ਨਾਲ ਮੀਟਿੰਗ ਕਰਕੇ ਤੇ ਬਾਰੀਕੀ ਨਾਲ ਜ਼ੁਰਮ ਨੂੰ ਰੋਕਣ ਲਈ ਵਿਚਾਰ ਕਰਨਗੇ। ਉਹਨਾਂ ਨੇ ਕਿਹਾ ਹੈ ਕੇ ਜ਼ਿਲੇ `ਚ ਨਸ਼ੇ ਤੇ ਜਲਦੀ ਤੋਂ ਜਲਦੀ ਠੱਲ ਪਾ ਲਈ ਜਾਵੇਗੀ। ਉਹਨਾਂ ਨੇ ਕਿਹਾ ਕੇ ਪਿੰਡਾ `ਚ ਜਾ ਕੇ ਲੋਕਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਕੀਤਾ ਜਾਵੇਗਾ। ਇਸ ਸਬੰਧੀ ਵੱਖਰੇ ਵੱਖਰੇ ਸੈਮੀਨਾਰ ਦਾ ਆਯੋਜਨ ਵੀ ਕੀਤਾ ਜਾਵੇਗਾ।
ਐੱਸ.ਐੱਸ.ਪੀ. ਨੇ ਕਿਹਾ ਕਿ ਸ਼ਹਿਰ 'ਚ ਕਿਸੇ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਜਨਤਾ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦਾ ਫੋਨ ਬੰਦ ਨਹੀਂ ਹੋਵੇਗਾ। ਡਾ.ਨਾਨਕ ਸਿੰਘ ਨੇ ਕਿਹਾ ਕਿ ਨਸ਼ੇ ਦੀ ਵਿਕਰੀ ਰੋਕਣ ਤੇ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਬੰਦ ਕਰਨ ਲਈ ਉਹ ਪੂਰਾ ਜ਼ੋਰ ਲਾਉਣਗੇ। ਕਿਸੇ ਵੀਨਸ਼ਾ ਤਸਕਰੀ ਨੂੰ ਬਖਸਿਆ ਨਹੀਂ ਜਾਵੇਗਾ ਸਗੋਂ ਉਹਨਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕੇ ਜਿਲ੍ਹੇ `ਚ ਜਲਦੀ ਜਲਦੀ ਤੋਂ ਨਸ਼ਾ ਖਤਮ ਕੀਤਾ ਜਾਵੇਗਾ ਅਤੇ ਛੇਤੀ ਹੀ ਬਠਿੰਡੇ ਨੂੰ ਨਸ਼ਾ ਮੁਕਤ ਜ਼ਿਲਾ ਬਣਾ ਦਿੱਤਾ ਜਾਵੇਗਾ.