ਸਿਖਿਆ ਦੇ ਮਿਆਰ ਨੂੰ ਸੁਧਾਰਨ ਲਈ ਅਣਥੱਕ ਯਤਨ ਜਾਰੀ : ਸਿੰਗਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਸਿਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਦੇ

Vijay Inder Singla

ਚੰਡੀਗੜ੍ਹ, 17 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸਿਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਦੇ 304 ਸਰਕਾਰੀ ਸਕੂਲਾਂ ਵਿਚ 364 ਕਮਰਿਆਂ ਦੀ ਉਸਾਰੀ ਲਈ ਪ੍ਰਾਜੈਕਟ ਉਲੀਕਿਆ ਗਿਆ ਹੈ ਅਤੇ ਇਸ ਕਾਰਜ ਲਈ 10.92 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਅਤੇ ਸਿਖਿਆ ਦੇ ਮਿਆਰ ਵਿਚ ਸੁਧਾਰਨ ਲਈ ਅਣਥੱਕ ਯਤਨ ਰਹੀ ਹੈ। ਉਨ੍ਹਾਂ ਕਿਹਾ ਕਿ ਸਿਖਿਆ ਵਿਭਾਗ ਇਨ੍ਹਾਂ ਕਮਰਿਆਂ ਦੀ ਉਸਾਰੀ ਲਈ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਏਗਾ ਅਤੇ ਕਮਰਿਆਂ ਦੇ ਨਿਰਮਾਣ ਲਈ ਰੱਖੀ ਗਈ ਰਾਸ਼ੀ ਪੂਰੀ ਪਾਰਦਰਸ਼ਤਾ ਨਾਲ ਵਰਤੀ ਜਾਵੇਗੀ।  

ਵਿਸਥਾਰ ਵਿਚ ਵੇਰਵੇ ਦਿੰਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਉਕਤ 304 ਸਕੂਲਾਂ ਵਿਚ ਥਾਂ ਦੀ ਘਾਟ ਦੇ ਸਨਮੁਖ ਨਾਬਾਰਡ ਦੇ ਆਰ.ਆਈ.ਡੀ.ਐਫ.-ਐਕਸ.ਐਕਸ.ਵੀ. ਪ੍ਰਾਜੈਕਟ ਅਧੀਨ ਕਮਰਿਆਂ ਦੀ ਉਸਾਰੀ ਦੀ ਤਜਵੀਜ਼ ਵਿੱਤ ਵਿਭਾਗ ਨੂੰ ਭੇਜੀ ਗਈ ਸੀ ਅਤੇ ਸਕੂਲ ਸਿਖਿਆ ਵਿਭਾਗ ਨੂੰ ਇਹ ਪ੍ਰਾਜੈਕਟ ਅਰੰਭਣ ਦੀ ਪ੍ਰਵਾਨਗੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਹਰ ਸਕੂਲ ਨੂੰ ਪ੍ਰਤੀ ਕਮਰੇ ਦੀ ਉਸਾਰੀ ਲਈ 3 ਲੱਖ ਰੁਪਏ ਦਿਤੇ ਜਾਣਗੇ ਅਤੇ ਕਮਰਿਆਂ ਦੀ ਬਣਤਰ ਸਬੰਧੀ ਵੇਰਵੇ ਜ਼ਿਲ੍ਹਾ ਸਿਖਿਆ ਅਧਿਕਾਰੀਆਂ ਨੂੰ ਪਹਿਲਾਂ ਹੀ ਭੇਜੇ ਜਾ ਚੁੱਕੇ ਹਨ।