ਬਾਦਲਾਂ ਵੱਲੋਂ ਅਕਾਲੀ ਦਲ ਦੀਆਂ ਖ਼ਤਮ ਕੀਤੀਆਂ ਪੰਥਕ ਰਵਾਇਤਾਂ ਨੂੰ ਮੁੜ ਸੁਰਜੀਤ ਕਰਾਂਗੇ : ਢੀਂਡਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ

Sukhdev Singh Dhindsa With Others

ਚੰਡੀਗੜ੍ਹ  -ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਨਿਵਾਸ ਤੇ ਚੰਡੀਗੜ੍ਹ ਵਿਖੇ ਹੋਈ। ਜਿਸ ਵਿਚ ਮੌਜੂਦਾ ਹਾਲਾਤਾਂ ਤੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਹੋਇਆ।

ਫੈਡਰੇਸ਼ਨ ਦੇ ਸਾਬਕਾ ਅਹੁਦੇਦਾਰਾਂ ਨੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਵਿਸ਼ਵਾਸ ਦੁਆਇਆ ਕੇ ਅਸੀਂ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਸਾਥ ਦੇਣ ਲਈ ਵਚਨਬੱਧ ਹਾਂ। ਫੈਡਰੇਸ਼ਨ ਦੇ ਸਮੂਹ ਸਾਬਕਾ ਅਹੁਦੇਦਾਰਾਂ ਨੇ ਇੱਕ ਸੁਰ ਹੋ ਕੇ ਕਿਹਾ ਕਿ ਬਾਦਲ ਪਰਿਵਾਰ ਵੱਲੋ ਜੋ ਪੰਥਕ ਰਵਾਇਤਾਂ ਦਾ ਪਿਛਲੇ ਸਮੇਂ ਦੌਰਾਨ ਘਾਣ ਕੀਤਾ ਗਿਆ ਹੈ ਪ੍ਰੰਤੂ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਲੀਹਾਂ ਤੇ ਲਿਆਉਣ ਲਈ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਜੋ ਬੀੜਾ ਚੁੱਕਿਆ ਹੈ

ਅਸੀਂ ਉਸ ਦੀ ਸ਼ਲਾਘਾ ਕਰਦੇ ਹੋਏ ਸ. ਢੀਂਡਸਾ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇੱਕ ਹੋ ਕੇ ਕੰਮ ਕਰਾਂਗੇ ਤੇ ਅੱਜ ਤੋਂ ਅਸੀਂ ਆਪਣੀਆਂ ਸੇਵਾਵਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਸਮਰਪਿਤ ਕਰਦੇ ਹਾਂ। ਸ. ਢੀਂਡਸਾ ਨੇ ਸਾਬਕਾ ਫੈਡਰੇਸ਼ਨ ਨੇਤਾਵਾਂ ਵੱਲੋ ਪੰਥਕ ਸੰਘਰਸ਼ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆ ਵਿਸ਼ਵਾਸ ਦਵਾਇਆਂ ਕਿ ਆਉਣ ਵਾਲੇ ਸਮੇਂ ਵਿੱਚ ਹਰੇਕ ਖੇਤਰ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਸ. ਢੀਂਡਸਾ ਤੋਂ ਇਲਾਵਾ ਸ. ਨਿਧੜਕ ਸਿੰਘ ਬਰਾੜ,ਸ. ਹਰਵਿੰਦਰ ਸਿੰਘ ਖਾਲਸਾ, ਐਡਵੋਕੇਟ ਜਸਵੀਰ ਸਿੰਘ ਘੁੰਮਣ, ਸ. ਗੁਰਸੇਵ ਸਿੰਘ ਹਰਪਾਲਪੁਰ   ਐਡਵੋਕੇਟ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਉੱਜਲ ਸਿੰਘ ਲੌਂਗੀਆ, ਐਡਵੋਕੇਟ ਰਾਜਵੀਰ ਸਿੰਘ,ਸ. ਅਮਰਿੰਦਰ ਸਿੰਘ ਚੰਡੀਗੜ੍ਹ,ਸ ਮਨਜੀਤ ਸਿੰਘ ਭੋਮਾ,ਸ. ਮੇਜਰ ਸਿੰਘ,ਸ.ਸਰਬਜੀਤ ਸਿੰਘ ਜੰਮੂ, ਸ. ਸਰਬਜੀਤ ਸਿੰਘ ਸੋਹਲ, ਸ. ਮਨਪ੍ਰੀਤ ਸਿੰਘ,ਸ. ਜਸਵਿੰਦਰ ਸਿੰਘ ਓ.ਐਸ.ਡੀ, ਸ. ਦਵਿੰਦਰ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।