ਐਸ.ਐਸ.ਪੀ. ਤੇ ਗਾਇਕ ਮੂਸੇਵਾਲਾ ਵਿਰੁਧ ਅਪਰਾਧਕ ਹੱਤਕ ਪਟੀਸ਼ਨ ਦਾਇਰ ਕਰਨ ਲਈ ਏ.ਜੀ. ਨੂੰ ਦਿਤੀ ਅਰਜ਼ੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਹਰੀ ਚੰਦ ਅਰੋੜਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਅਰਜ਼ੀ

Sidhu Moosewala

ਚੰਡੀਗੜ੍ਹ, 17 ਜੁਲਾਈ (ਨੀਲ ਭਲਿੰਦਰ ਸਿੰਘ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਹਰੀ ਚੰਦ ਅਰੋੜਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਅਰਜ਼ੀ ਭੇਜ ਕੇ ਐਸਐਸਪੀ ਮਾਨਸਾ ਅਤੇ ਐਸਐਸਪੀ ਫ਼ਤਿਹਗੜ੍ਹ ਸਾਹਿਬ ਦੇ ਨਾਲ ਨਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਵਿਰੁਧ ਅਪਰਾਧਕ ਹਤਕ ਪਟੀਸ਼ਨ ਦਾਇਰ ਕਰਨ ਦੀ ਪ੍ਰਵਾਨਗੀ ਮੰਗੀ ਹੈ। ਕੰਟੈਂਪਟ ਆਫ਼ ਕੋਰਟ ਐਕਟ ਦੀ ਧਾਰਾ 15 ਤਹਿਤ ਏਜੀ ਪੰਜਾਬ ਨੂੰ ਭੇਜੀ ਗਈ ਅਰਜ਼ੀ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਦੋਵਾਂ ਗਾਇਕਾਂ ਵਿਰੁਧ ਹਿੰਸਾ ਨੂੰ ਹੱਲਾਸ਼ੇਰੀ ਦਿੰਦੇ ਗੀਤ ਗਾਉਣ ਕਰ ਕੇ ਐਫ਼ਆਈਆਰ ਦਰਜ ਕੀਤੀਆਂ ਹੋਈਆਂ ਹਨ।

ਪਰ ਇਸ ਦੇ ਬਾਵਜੂਦ ਵੀ ਉਕਤ ਦੋਵਾਂ ਜ਼ਿਲਿ੍ਹਆਂ ਦੇ ਐਸਐਸਪੀਜ਼ ਵਲੋਂ ਇਨ੍ਹਾਂ ਨੂੰ ਮਾਨਸਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲਿ੍ਹਆਂ ਦੀ ਪੁਲਿਸ ਦਾ ਬ੍ਰਾਂਡ ਅੰਬੈਸਡਰ ਬਣਾਇਆ ਹੋਇਆ ਹੈ। ਅਰਜ਼ੀ ਵਿਚ ਕਿਹਾ ਗਿਆ ਹੈ ਕਿ ਅਜਿਹਾ ਕਰਨਾ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਇਨ੍ਹਾਂ ਵਿਰੁਧ ਜਾਰੀ ਜਾਂਚ ਅਤੇ ਪੁਲਸੀਆ ਕਾਰਵਾਈ ਵਿਚ ਬਚਾਅ ਕੀਤਾ ਜਾ ਰਿਹਾ ਹੋਣ ਦੇ ਤੁੱਲ ਹੈ। ਅਰਜ਼ੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਗਾਇਕਾਂ ਵਿਰੁਧ ਜਾਂਚ ਕਰ ਰਹੇ ਪੁਲਿਸ ਵਾਲਿਆਂ ਨੂੰ ਇਹ ਵੀ ਸੁਨੇਹਾ ਜਾਂਦਾ ਹੈ ਕਿ ਇਹ ਦੋਵੇਂ ਜਣੇ ਉਕਤ ਐਸ.ਐਸ.ਪੀਜ਼ ਦੇ ਕਰੀਬ ਹਨ।