ਐਨੀਮੇਸ਼ਨ ਵੀਡੀਉ ਰਾਹੀਂ ਵਿਦਿਆਰਥੀਆਂ ਨੂੰ ਦਿਤੀ ਜਾਵੇਗੀ ਸਿਖਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਆਨ-ਲਾਈਨ ਸਿਖਿਆ ਦੇਣ ਦੀ

Students will be taught through animation videos

ਚੰਡੀਗੜ੍ਹ, 17 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਆਨ-ਲਾਈਨ ਸਿਖਿਆ ਦੇਣ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਤੋਰਦੇ ਹੁਣ ਐਨੀਮੇਸ਼ਨ ਵੀਡੀਉਜ਼ ਰਾਹੀਂ ਬੱਚਿਆਂ ਨੂੰ ਸਿਖਿਆ ਦੇਣ ਦਾ ਉਪਰਾਲਾ ਸ਼ੁਰੂ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਹੈ ਕਿ ਵਿਦਿਆਰਥੀਆਂ ਨੂੰ ਆਨ ਲਾਈਨ ਅਤੇ ਦੂਰਦਰਸ਼ਨ ’ਤੇ ਪੜ੍ਹਾਈ ਕਰਵਾਉਣ ਦੀ ਸਫ਼ਲਤਾ ਤੋਂ ਬਾਅਦ ਹੁਣ ਵਿਭਾਗ ਨੇ ਐਨੀਮੇਸ਼ਨ ਵਡੀਉਜ਼ ਰਾਹੀਂ ਵਿਦਿਆਰਥੀਆਂ ਨੂੰ ਜ਼ਿਆਦਾ ਚੰਗੀ ਤਰ੍ਹਾਂ ਸਿਖਿਆ ਦੇਣ ਲਈ ਕੋਸ਼ਿਸ਼ ਸ਼ੁਰੂ ਕੀਤੀ ਹੈ।

ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਮਨੋਰੰਜਨ ਦੇ ਨਾਲ-ਨਾਲ ਉਨ੍ਹਾਂ ਦਾ ਪੜ੍ਹਾਈ ਵਲ ਧਿਆਨ ਵਧੇਰੇ ਅ¬ਕ੍ਰਸ਼ਿਤ ਕਰਨਾ ਹੈ ਤਾਂ ਜੋ ਉਨ੍ਹਾਂ ਵਿਚ ਪੜ੍ਹਾਈ ਦੌਰਾਨ ਉਕਤਾਹਟ ਨਾ ਪੈਦਾ ਹੋਵੇ। ਬੁਲਾਰੇ ਅਨੁਸਾਰ ਇਹ ਐਨੀਮੇਸ਼ਨ ਵੀਡੀਉਜ਼ ਅਧਿਆਪਕਾਂ ਵਲੋਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚ ਜ਼ਿਆਦਾ ਯੋਗਦਾਨ ਆਈ.ਟੀ. ਨਾਲ ਸਬੰਧਿਤ ਅਧਿਆਪਕਾਂ ਦਾ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਅਧਿਆਪਕਾਂ ਨੂੰ ਆਨ ਲਾਈਨ ਸਿਖਿਆ ਬਾਰੇ ਸਿਖਿਆ ਸਕੱਤਰ ਸ਼੍ਰੀ ਕਿਸ਼ਨ ਕੁਮਾਰ ਨੇ ਆਨ ਲਾਈਨ ਮੀਟਿੰਗਾਂ ਰਾਹੀਂ ਪ੍ਰਰਿਤ ਕੀਤਾ। ਇਸ ਨੂੰ ਸਿਖਿਆ ਵਿਭਾਗ ਦੇ ਅਧਿਆਪਕਾਂ ਨੇ ਇਕ ਚੁਣੌਤੀ ਵਜੋਂ ਸਵੀਕਾਰ ਕਰਦਿਆਂ ਐਨੀਮੇਸ਼ਨ ਤਕਨੀਕ ’ਤੇ ਕੰਮ ਕਰਨਾ ਸ਼ੁਰੂ ਕਰ ਦਿਤਾ ਸੀ।