ਮੀਟਿੰਗਾਂ ਦਾ ਦੌਰ ਜਾਰੀ, ਅੱਜ ਨਵਜੋਤ ਸਿੱਧੂ ਨੇ ਕੀਤੀ MLA ਨਿਰਮਲ ਸਿੰਘ ਸ਼ੁਤਰਾਣਾ ਨਾਲ ਮੁਲਾਕਾਤ
ਨਵਜੋਤ ਸਿੱਧੂ ਨੇ ਕੱਲ੍ਹ ਵੀ ਕਈ ਵਿਧਾਇਕਾਂ ਨਾਲ ਮੀਟਿੰਗਾਂ ਕੀਤੀਆਂ ਤੇ ਅੱਜ ਫਿਰ ਉਹਨਾਂ ਦੀ ਲੜੀ ਸ਼ੁਰੂ ਹੋ ਗਈ ਹੈ।
ਚੰਡੀਗੜ੍ਹ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਨਾਮ ਦਾ ਐਲਾਨ ਹੋਣਾ ਅਜੇ ਬਾਕੀ ਹੈ ਪਰ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਨਵਜੋਤ ਸਿੱਧੂ ਨੇ ਕੱਲ੍ਹ ਵੀ ਕਈ ਵਿਧਾਇਕਾਂ ਨਾਲ ਮੀਟਿੰਗਾਂ ਕੀਤੀਆਂ ਤੇ ਅੱਜ ਫਿਰ ਉਹਨਾਂ ਦੀ ਲੜੀ ਸ਼ੁਰੂ ਹੋ ਗਈ ਹੈ। ਅੱਜ ਨਵਜੋਤ ਸਿੰਘ ਸਿੱਧੂ ਨੇ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਨੇ ਨਾਲ ਮੁਲਾਕਾਤ ਕੀਤੀ ਹੈ।
ਇਸ ਤੋਂ ਪਹਿਲਾਂ ਕੱਲ੍ਹ ਚੰਡੀਗੜ੍ਹ ਵਿੱਚ ਸਿੱਧੂ ਕੁਝ ਮੰਤਰੀਆਂ, ਵਿਧਾਇਕਾਂ ਤੇ ਪਾਰਟੀ ਦੇ ਸੀਨੀਅਰ ਆਗੂ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲੇ ਸਨ। ਉਨ੍ਹਾਂ ਪੰਚਕੂਲਾ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ - Navjot Sidhu ਨੂੰ ਜੱਫੀ ਪਾਉਣ ਤੋਂ ਬਾਅਦ Sukhjinder Randhawa ਨੇ ਦਿੱਤਾ ਵੱਡਾ ਬਿਆਨ
ਉਪਰੰਤ ਉਹ ਆਪਣੀ ਪਟਿਆਲਾ ਸਥਿਤ ਰਿਹਾਇਸ਼ ’ਤੇ ਪਰਤ ਆਏ। ਇਸ ਦੌਰਾਨ ਉਨ੍ਹਾਂ ਨਾਲ ਕੁਝ ਕਾਂਗਰਸੀ ਵਿਧਾਇਕ ਵੀ ਸਨ।
ਇਹ ਵੀ ਪੜ੍ਹੋ - ਪਾਰਟੀ ਪ੍ਰਧਾਨ ਦਾ ਹਰ ਫ਼ੈਸਲਾ ਪ੍ਰਵਾਨ ਕਰਾਂਗਾ ਪਰ ਸਿੱਧੂ ਜਦ ਤਕ ਅਭੱਦਰ ਭਾਸ਼ਾ ਲਈ ਮਾਫ਼ੀ ਨਹੀਂ ਮੰਗਦਾ
ਇੱਥੇ ਪੁੱਜਣ ਵਾਲਿਆਂ ਵਿੱਚ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਪਰਗਟ ਸਿੰਘ, ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਸਤਿਕਾਰ ਕੌਰ, ਦਰਸ਼ਨ ਸਿੰਘ ਬਰਾੜ ਅਤੇ ਪ੍ਰੀਤਮ ਸਿੰਘ ਕੋਟਭਾਈ ਆਦਿ ਸ਼ਾਮਲ ਹਨ। ਇਨ੍ਹਾਂ ਆਗੂਆਂ ਨੇ ਇੱਥੇ ਦੁਪਹਿਰ ਦਾ ਖਾਣਾ ਵੀ ਖਾਧਾ ਪਰ ਵਿਧਾਇਕ ਪਰਗਟ ਸਿੰਘ ਦੇਰ ਸ਼ਾਮ ਤੱਕ ਇੱਥੇ ਰਹੇ।