ਕਾਂਗਰਸ 'ਚ ਹਲਚਲ ਜਾਰੀ! ਹੁਣ ਸੁਨੀਲ ਜਾਖੜ ਨੇ ਸੱਦੀ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ 

ਏਜੰਸੀ

ਖ਼ਬਰਾਂ, ਪੰਜਾਬ

ਬੈਠਕ ਵਿਚ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਇਕ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਜਾਵੇਗਾ

Sunil Kumar Jakhar

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੱਲ੍ਹ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਹੈ। ਅੱਜ ਇੱਥੋਂ  ਜਾਰੀ ਬਿਆਨ ਵਿਚ ਸੁਨੀਲ ਜਾਖੜ ਨੇ ਆਖਿਆ ਕਿ ਇਸ ਬੈਠਕ ਵਿਚ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਇਕ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਜਾਵੇਗਾ ਕਿ ਪਾਰਟੀ ਹਾਈਕਮਾਂਡ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲਵੇਗੀ ਪੰਜਾਬ ਦੀ ਸਮੁੱਚੀ ਜਥੇਬੰਦੀ ਨੂੰ ਉਹ ਪ੍ਰਵਾਨ ਹੋਵੇਗਾ।

ਇਹ ਵੀ ਪੜ੍ਹੋ -  ਨਵਜੋਤ ਸਿੱਧੂ ਨੇ ਕੀਤੀ ਸੁਨੀਲ ਜਾਖੜ ਨਾਲ ਮੁਲਾਕਾਤ, ਪਾਈ ਜੱਫੀ

ਇਸ ਦੇ ਨਾਲ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ ਉਸ ਦਾ ਨਿਰਣਾ ਜਲਦ ਲਿਆ ਜਾਵੇ ਤਾਂ ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ। ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਹੁੰਚਣ।

ਇਹ ਵੀ ਪੜ੍ਹੋ - ਮੌਨਸੂਨ ਸੈਸ਼ਨ: ਕਾਂਗਰਸ ਨੇ ਕੀਤਾ ਲੋਕ ਸਭਾ-ਰਾਜ ਸਭਾ ’ਚ ਸੰਸਦ ਮੈਂਬਰਾਂ ਦੇ ਸਮੂਹਾਂ ਦਾ ਪੁਨਰਗਠਨ

ਜ਼ਿਕਰਯੋਗ ਹੈ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਵਲੋਂ ਖ਼ੁਦ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵੱਡੀ ਗੱਲ ਇਹ ਰਹੀ ਸੀ ਕਿ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਖ਼ੁਦ ਕਿਹਾ ਸੀ ਕਿ ਸਾਡੀ ਜੋੜੀ ‘ਹਿੱਟ ’ਤੇ ਫਿੱਟ ਰਹੇਗੀ ਤੇ ਸੁਨੀਲ ਜਾਖੜ ਹਮੇਸ਼ਾ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ।