ਬਲਟਾਣਾ ਵਸੂਲੀ ਮਾਮਲਾ : ਫੜੇ ਗਏ ਮੁਲਜ਼ਮਾਂ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ 

ਏਜੰਸੀ

ਖ਼ਬਰਾਂ, ਪੰਜਾਬ

ਮੁਲਜ਼ਮ ਆਸ਼ੀਸ਼ ਅਤੇ ਵਿਸ਼ਾਲ ਨੂੰ ਡੇਰਾਬਸੀ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼ 

Baltana recovery case: The arrested accused were sent to 4-day police remand

ਪੰਜਾਬ ਪੁਲਿਸ ਅਤੇ AGTF ਵਲੋਂ ਕੀਤੀ ਜਾਵੇਗੀ ਪੁੱਛਗਿੱਛ 
ਮੁਹਾਲੀ :
ਬੀਤੇ ਦਿਨ ਜ਼ੀਰਕਪੁਰ ਦੇ ਬਲਟਾਣਾ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਗਿਆ ਹੈ।

ਦੱਸ ਦੇਈਏ ਕਿ ਮੁਲਜ਼ਮ ਆਸ਼ੀਸ਼ ਅਤੇ ਵਿਸ਼ਾਲ ਨੂੰ ਡੇਰਾਬਸੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਹਾਲਾਂਕਿ, ਬੀਤੇ ਕੱਲ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਪਰ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖਮੀ ਹੋ ਗਿਆ ਜਿਸ ਦੇ ਚਲਦੇ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਦੱਸਣਯੋਗ ਹੈ ਕਿ ਜ਼ੀਰਕਪੁਰ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ ਸੀ ਜਿਸ ਵਿਚ ਇੱਕ ਗੈਂਗਸਟਰ ਜ਼ਖਮੀ ਹੋ ਗਿਆ ਸੀ ਅਤੇ ਤਿੰਨ ਨੇ ਸਰੰਡਰ ਕਰ ਦਿਤਾ ਸੀ। ਮਿਲੀ ਜਾਣਕਾਰੀ ਅਨੁਸਾਰ ਇਹ ਮੁਲਜ਼ਮ ਸਥਾਨਕ ਹੋਟਲ ਮਾਲਕਾਂ ਅਤੇ ਬਿਲਡਰਾਂ ਕੋਲੋਂ ਫਿਰੌਤੀ ਲੈਣ ਪਹੁੰਚੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਭੂਪੀ ਰਾਣਾ ਗਿਰੋਹ ਦੇ ਗੁਰਗੇ ਹਨ ਜਿਨ੍ਹਾਂ ਨੂੰ ਕਾਬੂ ਕਰ ਕੇ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।